ਹੈਡਿੰਗ – ਹਸਪਤਾਲ ਦੀ ਪਾਰਕਿੰਗ ਵੀ ਨਹੀਂ ਰਹੀ ਸੁਰੱਖਿਅਤ! ਧਨੌਲਾ ਵਾਸੀ ਦਾ ਮੋਟਰਸਾਈਕਲ ਚੋਰੀ ਸਬ-ਹੈਡਿੰਗ  ਹਸਪਤਾਲ ਚ ਰਿਸ਼ਤੇਦਾਰ ਦਾ ਪਤਾ ਲੈਣ ਆਇਆ, ਵਾਪਸ ਆਇਆ ਤਾਂ ਪਾਰਕਿੰਗ ’ਚੋਂ ਮੋਟਰਸਾਈਕਲ ਗਾਇਬ

Spread the love
ਬਰਨਾਲਾ: 27 ਅਗਸਤ (ਹਰਦੀਪ ਹੈਰੀ)=ਚੋਰੀ ਦੀ ਇੱਕ ਤਾਜ਼ਾ ਵਾਰਦਾਤ ਸਬੰਧੀ ਧਨੌਲਾ ਵਾਸੀ ਅੰਗਦ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ ਥਾਣਾ ਸਿਟੀ-2 ਬਰਨਾਲਾ ਵਿਖੇ ਲਿਖਤੀ ਦਰਖਾਸਤ ਦੇ ਕੇ ਆਪਣਾ ਮੋਟਰਸਾਈਕਲ ਚੋਰੀ ਹੋਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।ਸ਼ਿਕਾਇਤ ਅਨੁਸਾਰ ਅੰਗਦ ਸਿੰਘ ਨੇ ਦੱਸਿਆ ਕਿ ਉਹ ਬਰਨਾਲਾ ਦੇ ਆਈ.ਟੀ. ਚੌਕ ਸਥਿਤ ਸੂਦ ਹਸਪਤਾਲ ਵਿੱਚ ਨੌਕਰੀ ਕਰਦਾ ਹੈ। ਮਿਤੀ 25 ਅਗਸਤ 2026 ਨੂੰ ਉਹ ਡਾ. ਪਰਦੀਪ ਹਸਪਤਾਲ ਵਿੱਚ ਦਾਖਲ ਆਪਣੇ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਗਿਆ ਸੀ ਅਤੇ ਆਪਣਾ ਮੋਟਰਸਾਈਕਲ ਪਾਰਕਿੰਗ ਵਿੱਚ ਖੜ੍ਹਾ ਕੀਤਾ ਸੀ।ਉਸ ਨੇ ਦੱਸਿਆ ਕਿ ਕਰੀਬ 1:55 ਵਜੇ ਜਦੋਂ ਉਹ ਹਸਪਤਾਲ ਤੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਪਾਰਕਿੰਗ ਵਾਲੀ ਥਾਂ ’ਤੇ ਮੌਜੂਦ ਨਹੀਂ ਸੀ। ਉਸ ਵੱਲੋਂ ਆਸ-ਪਾਸ ਕਾਫ਼ੀ ਭਾਲ ਕੀਤੀ ਗਈ, ਪਰ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਲੱਗਿਆ।ਚੋਰੀ ਹੋਇਆ ਮੋਟਰਸਾਈਕਲ ਹੀਰੋ ਸਪਲੈਂਡਰ, ਕਾਲੇ ਰੰਗ ਦਾ, ਮਾਡਲ 2021 ਅਤੇ ਨੰਬਰ PB19T8950 ਦੱਸਿਆ ਗਿਆ ਹੈ। ਸ਼ਿਕਾਇਤ ਵਿੱਚ ਮੋਟਰਸਾਈਕਲ ਦਾ ਇੰਜਣ ਨੰਬਰ ਅਤੇ ਚੈਸੀ ਨੰਬਰ ਵੀ ਦਰਜ ਕੀਤਾ ਗਿਆ ਹੈ। ਮੋਟਰਸਾਈਕਲ ਅੰਗਦ ਸਿੰਘ ਦੇ ਪਿਤਾ ਲਖਵਿੰਦਰ ਸਿੰਘ ਦੇ ਨਾਮ ’ਤੇ ਹੈ।ਅੰਗਦ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਣਪਛਾਤੇ ਵਿਅਕਤੀਆਂ ਦੀ ਭਾਲ ਕਰਕੇ ਮੋਟਰਸਾਈਕਲ ਬਰਾਮਦ ਕੀਤਾ ਜਾਵੇ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਚੋਰੀ ਹੋਏ ਮੋਟਰਸਾਈਕਲ ਦੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਵਰਤੋਂ ਹੋਣ ਦੀ ਸੂਰਤ ਵਿੱਚ ਇਸ ਸਬੰਧੀ ਤੁਰੰਤ ਪੁਲਿਸ ਰਿਕਾਰਡ ਵਿੱਚ ਦਰਜ ਕੀਤਾ ਜਾਵੇ।
ਚੋਰਾਂ ਦੀ ਸੀਸੀਟੀਵੀ ਫੁਟੇਜ ਫੋਟੋ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *