ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ

Spread the love
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ=ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ-14567 ਹੈਲਪਲਾਈਨ ਚਲਾਈ ਜਾ ਰਹੀ ਹੈ। ਇਸ ਟੋਲ-ਫਰੀ ਨੰਬਰ ‘ਤੇ ਸੰਪਰਕ ਕਰਕੇ ਕੋਈ ਵੀ ਬਜ਼ੁਰਗ ਵਿਅਕਤੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ, ਪੈਨਸ਼ਨ, ਸਿਹਤ ਸੇਵਾਵਾਂ, ਬਿਰਧ ਆਸ਼ਰਮਾਂ ਅਤੇ ਹੋਰ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਨੂੰ ਅਣਗਹਿਲੀ, ਦੁਰਵਿਵਹਾਰ, ਧੋਖਾਧੜੀ, ਪਰਿਵਾਰਕ ਵਿਵਾਦ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ ਤਾਂ ਉਹ ਵੀ ਐਲਡਰਲਾਈਨ-14567 ‘ਤੇ ਸੰਪਰਕ ਕਰਕੇ ਲੋੜੀਂਦੀ ਸਲਾਹ, ਮਾਰਗਦਰਸ਼ਨ ਅਤੇ ਸਹਾਇਤਾ ਹਾਸਲ ਕਰ ਸਕਦਾ ਹੈ। ਹੈਲਪਲਾਈਨ ਰਾਹੀਂ ਸਬੰਧਤ ਵਿਭਾਗਾਂ ਅਤੇ ਏਜੰਸੀਆਂ ਨਾਲ ਤਾਲਮੇਲ ਕਰਕੇ ਬਜ਼ੁਰਗਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ‘ਤੇ ਐਲਡਰਲਾਈਨ-14567 ਦੀ ਵੱਧ ਤੋਂ ਵੱਧ ਵਰਤੋਂ ਕਰਨ ਤਾਂ ਜੋ ਹਰ ਬਜ਼ੁਰਗ ਨੂੰ ਸਮੇਂ ਸਿਰ ਸਹਾਇਤਾ, ਸੁਰੱਖਿਆ ਅਤੇ ਸਹੀ ਮਾਰਗਦਰਸ਼ਨ ਮਿਲ ਸਕੇ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਧਨ ਹਨ ਅਤੇ ਉਨ੍ਹਾਂ ਦਾ ਸਤਿਕਾਰ, ਸੁਰੱਖਿਆ ਅਤੇ ਭਲਾਈ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *