ਹੋਲੀ ਏਂਜਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ 

Spread the love
ਤਪਾ ਮੰਡੀ 04 ਸਤੰਬਰ ( ਗੋਲਡੀ ਵਿਆਸ)ਸਥਾਨਕ ਹੋਲੀ ਏਂਜਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ  ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਣ ਭਗਤੀਮਈ ਅਤੇ ਧਾਰਮਿਕ ਰੰਗ ਵਿੱਚ ਰੰਗਿਆ ਨਜ਼ਰ ਆਇਆ।ਜਮਾਤ ਤੀਜੀ ਤੱਕ ਦੇ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਅਤੇ ਰਾਧਾ ਰਾਣੀ ਜੀ ਦੇ ਰੂਪ ਵਿੱਚ, ਉਹਨਾਂ ਦੇ ਜੀਵਨ ਨਾਲ ਸੰਬੰਧਿਤ ਭਗਤੀ ਭਾਵਨਾ ਨਾਲ ਭਰਪੂਰ ਨ੍ਰਿਤ ਪੇਸ਼ਕਾਰੀਆਂ ਪੇਸ਼ ਕੀਤੀਆਂ ਅਤੇ ਸਮਾਗਮ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ ।ਜਮਾਤ ਚੌਥੀ ਤੋਂ ਸੱਤਵੀਂ ਦੇ ਵਿਦਿਆਰਥੀਆਂ ਨੇ ਸੁੰਦਰ ਢੰਗ ਨਾਲ ਮਟਕੀਆਂ ਸਜਾ ਕੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਜਮਾਤ ਅੱਠਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜੀ ਨਾਲ ਸੰਬੰਧਿਤ ਬੰਸਰੀਆਂ, ਝੂਲੇ, ਚਿੱਤਰਕਲਾਵਾਂ ਅਤੇ ਹੋਰ ਕਲਾਤਮਕ ਵਸਤੂਆਂ ਤਿਆਰ ਕਰਕੇ ਆਪਣੀ ਕਲਾਤਮਕ ਅਤੇ ਸਿਰਜਣਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ।ਜਮਾਤ ਨੌਵੀਂ ਤੋਂ ਗਿਆਰ੍ਹਵੀਂ ਦੇ ਵਿਦਿਆਰਥੀਆਂ ਨੇ ਰਵਾਇਤੀ ਦਹੀਂ ਹਾਂਡੀ ਗਤੀਵਿਧੀ ਵਿੱਚ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਦਾ ਉਤਸ਼ਾਹ ਅਤੇ ਖੁਸ਼ੀ ਦੇਖਣਯੋਗ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਤੋਂ ਮਿਲਣ ਵਾਲੀਆਂ ਮਹੱਤਵਪੂਰਨ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਧਰਮ ਦੇ ਮਾਰਗ ‘ਤੇ ਚੱਲਣ, ਆਪਣੇ ਕਰਤੱਵ ਪ੍ਰਤੀ ਨਿਸ਼ਠਾਵਾਨ ਰਹਿਣ, ਸੱਚਾਈ, ਹਿੰਮਤ ਅਤੇ ਮਨੁੱਖਤਾ ਦੇ ਗੁਣਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਅਸ਼ੋਕ ਮਿੱਤਲ ਜੀ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਪ੍ਰਿੰਸੀਪਲ ਮੈਡਮ  ਨੇ ਵਿਸ਼ੇਸ਼ ਤੌਰ ‘ਤੇ  ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਅਤੇ ਰਚਨਾਤਮਕ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਵੱਲੋਂ ਦਰਸਾਏ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀ ਅਤੇ ਸਮੂਹ ਅਧਿਆਪਕ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *