ਹੱਕਾਂ ਦੀ ਚਿੰਗਾਰੀ ਬਣੀ ਲਲਕਾਰ; ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਰੋਸ ਦੀ ਗੂੰਜ ਨਾਲ ਕੰਬਿਆ ਕੋਟਕਪੂਰਾ; ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ

Spread the love
ਕੋਟਕਪੂਰਾ, 24 ਜੁਲਾਈ (ਮਨਜੀਤ ਸਿੰਘ ਢੱਲਾ)- ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਟੀਐੱਸਯੂ ਭੰਗਲ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਅਤੇ ਹੋਰ ਭਰਾਤਰੀ ਜੱਥੇਬੰਦੀਆਂ ਵੱਲੋਂ ਚੱਲ ਰਹੇ ਸਮੂਹਿਕ ਛੁੱਟੀ ਅੰਦੋਲਨ ਦੇ ਤਹਿਤ ਮੰਡਲ ਦਫ਼ਤਰ ਕੋਟਕਪੂਰਾ ਵਿਖੇ ਵਿਸ਼ਾਲ ਧਰਨਾ, ਰੋਸ ਮੁਜ਼ਾਹਰਾ ਅਤੇ ਸ਼ਹਿਰ ਵਿੱਚ ਰੋਸ ਰੈਲੀ ਕੱਢੀ ਗਈ। ਇਸ ਸੰਘਰਸ਼ ਵਿੱਚ ਪਾਵਰਕੌਮ, ਠੇਕਾ ਮੁਲਾਜ਼ਮ ਯੂਨੀਅਨ, ਕਿਸਾਨ ਜੱਥੇਬੰਦੀਆਂ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕਰਕੇ ਏਕਤਾ ਦਾ ਪ੍ਰਗਟਾਵਾ ਕੀਤਾ।ਧਰਨੇ ਦੀ ਕਾਰਵਾਈ ਜਸਕਰਨ ਸਿੰਘ, ਪ੍ਰਧਾਨ ਟੀਐੱਸਯੂ ਭੰਗਲ ਮੰਡਲ ਕੋਟਕਪੂਰਾ ਨੇ ਸੰਭਾਲੀ। ਬੁਲਾਰਿਆਂ ਵਿੱਚ ਇਕਬਾਲ ਸਿੰਘ, ਬਲਕਰਨ ਸਿੰਘ, ਬਲਦੇਵ ਕੁਮਾਰ, ਅਵਤਾਰ ਸਿੰਘ ਜੈਤੋ, ਰਾਮਾਂ ਸ਼ਰਮਾ, ਬਲਵਿੰਦਰ ਸਿੰਘ ਢਿੱਲੋਂ, ਅਵਤਾਰ ਸਿੰਘ ਜੈਤੋ, ਜਸਵਿੰਦਰ ਸਿੰਘ ਅਤੇ ਭਾਣਾ ਸਿੱਧੂ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਰੈਗੂਲਰ ਭਰਤੀਆਂ ਨਾ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ, ਸਮਾਰਟ ਮੀਟਰਾਂ ਰਾਹੀਂ ਅਸਾਮੀਆਂ ਖ਼ਤਮ ਕਰਨ, ਪਾਵਰਕੌਮ ਦੀਆਂ ਜਾਇਦਾਦਾਂ ਵੇਚਣ, ਡੀਏ, ਪੇਅ ਸਕੇਲ, ਐਨਪੀਐੱਸ, ਨਿੱਜੀਕਰਨ ਅਤੇ ‘ਬਰਾਬਰ ਕੰਮ-ਬਰਾਬਰ ਤਨਖਾਹ’ ਦੀ ਮੰਗ ਨੂੰ ਅਣਡਿੱਠਾ ਕਰਨ ਦਾ ਵਿਰੋਧ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਉਪਰੰਤ ਮੁਲਾਜ਼ਮਾਂ ਨੇ ਕੋਟਕਪੂਰਾ-ਮੁਕਤਸਰ ਰੋਡ ’ਤੇ ਰੋਸ ਰੈਲੀ ਕੱਢ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *