ਹੱਕਾਂ ਦੀ ਹੂੰਕਾਰ, ਸਾਦਿਕ ਵੱਲ ਕਬੀਲਿਆਂ ਦਾ ਕੂਚ 75 ਸਾਲਾਂ ਦੇ ਇਨਸਾਫ਼ ਲਈ ਗੂੰਜੇਗੀ ਵਿਮੁਕਤ ਜਾਤੀਆਂ ਦੀ ਇਕਜੁੱਟ ਆਵਾਜ਼ : ਪੰਜਗਰਾਈਂ 

Spread the love
ਫ਼ਰੀਦਕੋਟ,27 ਜੁਲਾਈ (ਮਨਜੀਤ ਢੱਲਾ)-ਪੰਜਾਬ ਦੀਆਂ ਵਿਮੁਕਤ ਜਾਤੀਆਂ ਬਾਵਰੀਆ, ਸਾਂਸੀ, ਨਟ, ਬਾਜ਼ੀਗਰ, ਸਪੇਰੇ, ਰਾਏ ਸਿੱਖ, ਸਿਗਲੀਗਰ ਅਤੇ ਕੂਚਬੰਦ ਭਾਈਚਾਰਿਆਂ ਦੇ ਸਾਂਝੇ ਸੰਮੇਲਨ ਨੂੰ ਸਫਲ ਬਣਾਉਣ ਲਈ ਵਿਮੁਕਤ ਜਾਤੀਆਂ ਦੇ ਆਗੂਆਂ ਨੇ ਵੱਖ-ਵੱਖ ਪਿੰਡਾਂ ਵਿੱਚ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਕੌਮੀ ਪ੍ਰਧਾਨ ਰਜਿੰਦਰ ਸਿੰਘ ਦੇਸੂ ਯੋਧਾ, ਪੰਜਾਬ ਪ੍ਰਧਾਨ ਵਾਹਿਗੁਰੂ ਸਿੰਘ ਕਾਬਲਵਾਲਾ, ਕੌਮੀ ਜਨਰਲ ਸਕੱਤਰ ਜਸਪਾਲ ਸਿੰਘ ਪੰਜਗਰਾਈ, ਕੌਮੀ ਮੀਤ ਪ੍ਰਧਾਨ ਸਰਬਣ ਸਿੰਘ ਪੰਜਗਰਾਈ ਅਤੇ ਪੰਜਾਬ ਜਨਰਲ ਸਕੱਤਰ ਪਰਮਜੀਤ ਸਿੰਘ ਬਰਗਾੜੀ ਨੇ ਸਿਵੀਆ, ਬਹਿਬਲ ਖੁਰਦ, ਬਰਗਾੜੀ, ਲੰਬਵਾਲੀ ਅਤੇ ਡੋਡ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ।ਪਿੰਡ ਡੋਡ ਵਿਖੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਾਦਿਕ ਦੇ ਮੌਂਗਾ ਪੈਲੇਸ ਵਿੱਚ ਹੋਣ ਵਾਲੇ ਵਿਸ਼ਾਲ ਸੰਮੇਲਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਵਿਮੁਕਤ ਜਾਤੀਆਂ ਦੀਆਂ ਪਿਛਲੇ 75 ਸਾਲਾਂ ਤੋਂ ਲਟਕਦੀਆਂ ਸੰਵਿਧਾਨਕ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ 2 ਫ਼ੀਸਦੀ ਰਾਖਵਾਂਕਰਨ ਖ਼ਤਮ ਕਰਨ ਦਾ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਕੋਲ ਡੀ.ਐਨ.ਟੀ. ਭਾਈਚਾਰਿਆਂ ਲਈ 10 ਫ਼ੀਸਦੀ ਵੱਖਰਾ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਵੀ ਰੱਖੀ ਜਾਵੇਗੀ। ਆਗੂਆਂ ਨੇ ਈਦਾਤੇ ਅਤੇ ਰੇਣਕੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੁਰੰਤ ਲਾਗੂ ਕਰਨ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।ਇਸ ਮੌਕੇ ਕਰਨੈਲ ਸਿੰਘ ਬਰਗਾੜੀ, ਜਸਵੀਰ ਸਿੰਘ ਡੂਮਵਾਲੀ, ਗੁਰਜੰਟ ਸਿੰਘ ਚੰਨੀਆ, ਦਰਸ਼ਨ ਸਿੰਘ, ਮਾਨ ਸਿੰਘਵਾਲਾ, ਗੁਰਦੀਪ ਸਿੰਘ ਸਿਵੀਆ, ਵੀਰ ਸਿੰਘ ਬਰਗਾੜੀ, ਦਰਸ਼ਨ ਸਿੰਘ ਬਹਿਬਲ, ਕਰਮ ਸਿੰਘ, ਲਛਮਣ ਸਿੰਘ ਸਾਦਿਕ, ਧਰਮ ਸਿੰਘ, ਲਖਵੀਰ ਸਿੰਘ ਢਾਬ, ਗੋਪੀ ਚੰਦ, ਸੰਤੋਖ ਸਿੰਘ ਸੇਦੇਕੀ ਅਤੇ ਕੁਲਵੰਤ ਸਿੰਘ ਬਰਗਾੜੀ ਸਮੇਤ ਹੋਰ ਆਗੂ ਹਾਜ਼ਰ ਸਨ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *