ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਈ ਗਈ 138 ਐੱਨ.ਆਈ. ਐਕਟ ਨਾਲ ਸਬੰਧਤ ਕੇਸਾਂ ਸਬੰਧੀ ਸਪੈਸ਼ਲ ਲੋਕ ਅਦਾਲਤ ਵਿੱਚ 82 ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ- ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ-

Spread the love
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਮਨਜੀਤ ਸਿੱਧੂ):- ਮਾਣਯੋਗ ਐਕਟਿੰਗ ਚੀਫ ਜਸਟਿਸ ਸ੍ਰੀ ਅਸ਼ਵਨੀ ਕੁਮਾਰ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਨਿਸ਼ਾ ਨਿਰਦੇਸ਼ਾਂ ਅਨੁਸਾਰ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਹੋਸਲਾ ਅਫਜਾਈ ਅਤੇ ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਦੀ ਅਗਵਾਈ ਹੇਠ, ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਅੱਜ ਮਿਤੀ 18.07.2026 ਨੂੰ ਕੀਤਾ ਗਿਆ  ਜਿਸ ਵਿਚ 3 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ; 2 ਬੈਂਚ ਸਬ ਡਵੀਜਨ ਮਲੋਟ ਅਤੇ 1 ਬੈਂਚ ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ। ਇਸ ਸਪੈਸਲ ਲੋਕ ਅਦਾਲਤ ਵਿਚ 138 ਐੱਨ.ਆਈ. ਐਕਟ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕ੍ਰਮਵਾਰ ਸ੍ਰੀ ਰਮਨ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ; ਮਿਸ: ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਿਸ: ਅਸਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਸ੍ਰੀ ਮਹਿੰਦਰ ਪ੍ਰਤਾਪ aਲਿਬੜਾ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਅੰਸ਼ੁਮਨ ਸਿਆਗ, ਸਿਵਲ ਜੱਜ (ਜੂਨੀਅਰ ਡਵੀਜਨ); ਮਲੋਟ, ਅਤੇ  ਮਿਸ ਕਿਰਨਦੀਪ ਕੌਰ, ਗਿੱਦੜਬਾਹਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ; ਵੱਲੋ ਕੀਤੀ ਗਈ। ਇਸ ਲੋਕ ਅਦਾਲਤ ਵਿਚ ਵੱਖ-ਵੱਖ ਬੈਂਚਾਂ ਨਾਲ ਵਕੀਲ ਸਾਹਿਬਾਨ ਅਤੇ ਸ਼ੋਸ਼ਲ ਵਰਕਰ ਬਤੌਰ ਮੈਂਬਰ ਲਗਾਏ ਗਏ,  ਜਿਸ ਵਿਚ ਮਾਨਯੋਗ ਅਦਾਲਤਾਂ ਵਲੋਂ ਕੇਸਾਂ ਦੀ ਸੁਣਵਾਈ ਕਰਦੇ ਹੋਏ ਅੱਜ ਦੀ ਸਪੈਸ਼ਲ ਲੋਕ ਅਦਾਲਤ ਵਿਚ ਕੁੱਲ 417 ਕੇਸ ਰੱਖੇ ਗਏ, ਜਿਨ੍ਹਾਂ ਵਿਚੋਂ 82 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਦੀ ਸਪੈਸ਼ਲ ਲੋਕ ਅਦਾਲਤ ਵਿੱਚ ਕਾਫੀ ਸਮੇਂ ਤੋਂ ਚੱਲ ਰਹੇ ਕੇਸਾ ਦਾ ਵੀ ਨਿਪਟਾਰਾ ਕੀਤਾ ਗਿਆ। ਲਾਭਕਾਰੀਆਂ ਨੇ ਮਾਨਯੋਗ ਅਦਾਲਤ ਦੇ ਜੱਜ ਸਾਹਿਬਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਦੇ ਝਗੜਿਆਂ ਦਾ ਹੱਲ ਲੋਕ ਅਦਾਲਤਾਂ ਦੇ ਸਦਕਾ ਹੋਇਆ ਹੈ ਅਤੇ ਲਾਭਕਾਰੀਆਂ ਨੇ ਹੋਰਾਂ ਲੋਕਾਂ ਨੂੰ ਵੀ ਲੋਕ ਅਦਾਲਤਾਂ ਰਾਹੀਂ ਆਪਣੇ ਮਸਲੇ ਸੁਲਝਾਉਣ ਦੀ ਅਪੀਲ ਕੀਤੀ।  ਇਸ ਮੌਕੇ ਸ੍ਰੀ ਨੀਰਜ ਕੁਮਾਰ ਸਿੰਗਲਾ, ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਨੇ ਸਪੈਸ਼ਲ ਲੋਕ ਅਦਾਲਤ ਵਿਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਲੋਕ ਅਦਾਲਤ ਵਿਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫੈਸਲੇ ਦੀ ਅਪੀਲ ਵੀ ਨਹੀਂ ਹੁੰਦੀ ਹੈ। ਉਹਨਾਂ ਅਪੀਲ ਕੀਤੀ ਕਿ ਦੋਵੇ ਧਿਰਾਂ ਝਗੜਾ ਸੁਲਝਾਉਣ ਦੀ ਵਿਚਾਰਧਾਰਾ ਨਾਲ ਸਪੈਸ਼ਲ ਲੋਕ ਅਦਾਲਤ ਵਿੱਚ ਆਉਣ ਤਾਂ ਜੋ ਧਿਰਾਂ ਨੂੰ ਇਸ ਦਾ ਜਿਆਦਾ ਤੋਂ ਜਿਆਦਾ ਲਾਭ ਹੋ ਸਕੇ।  ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ’ਤੇ ਗੱਲਬਾਤ ਕੀਤੀ ਜਾ ਸਕਦੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *