ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

Spread the love

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ-
ਐਸ.ਆਈ.ਆਰ ਪ੍ਰਕਿਰਿਆ ਦੌਰਾਨ ਲੋਕਾਂ ਨੂੰ ਮੁਹੱਈਆਂ ਕਰਵਾਈ ਜਾਵੇ ਵਿਸ਼ੇਸ਼ ਸਹੂਲਤ-
ਜਿ਼ਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼-

ਸ੍ਰੀ ਮੁਕਤਸਰ ਸਾਹਿਬ, 10 ਜੂਨ (ਮਨਜੀਤ ਸਿੱਧੂ):- ਸ੍ਰੀ ਅਮਿਤ ਕੁਮਾਰ ਪੰਚਾਲ, ਡਿਪਟੀ ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹੇ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਵੱਖ—ਵੱਖ ਸੈੱਲਾਂ ਦੇ ਜਿ਼ਲ੍ਹਾ ਨੋਡਲ ਅਫਸਰਾਂ ਅਤੇ ਸਮੂਹ ਟੀਮ ਮੈਂਬਰਾਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ।ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)—2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਟੀਮ ਮੈਂਬਰਾਂ  ਦੀ ਨਿਯੁਕਤੀ ਕੀਤੀ ਗਈ ਹੈ। ਇਸ ਮੌਕੇ ਉਹਨਾਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀਆਂ ਗਤੀਵਿਧੀਆਂ ਦਾ ਰਿਵਿਊ ਕੀਤਾ।   ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦੇ ਹੱਲ, ਟਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ. ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰਨਗੇ।  ਸ੍ਰੀ ਪੰਚਾਲ ਨੇ ਅੱਗੇ ਕਿਹਾ ਕਿ ਇਹ ਟੀਮਾਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਅਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜਿਲਾ ਚੋਣ ਅਫਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਨੂੰ ਮੁੱਖ ਰੱਖਦਿਆਂ ਅਲਾਟ ਕੀਤੇ ਗਏ ਕੰਮਾਂ ਸਬੰਧੀ ਪੂਰੀ ਤਨਦੇਹੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ. ਸਬੰਧੀ ਸਮੱਸਿਆਵਾਂ ਦੇ ਹੱਲ ਲਈ ਵੀ ਇੱਕ ਸਮਰਪਿਤ ਹੈਲਪ ਡੈਸਕ ਜਿ਼ਲ੍ਹਾ ਸੇਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਪਿਤ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਐਸ.ਆਈ.ਆਰ ਦਾ ਕੰਮ 15 ਜੂਨ 2026 ਤੋਂ ਸ਼ੁਰੂ ਕੀਤਾ ਜਾਣਾ ਹੈ, 15 ਜੂਨ ਤੋਂ 24 ਜੂਨ ਤੱਕ ਤਿਆਰੀਆਂ, ਸਿਖਲਾਈ ਅਤੇ ਐਨੂਮਰੇਸ਼ਨ ਫਾਰਮਾਂ ਦੀ ਛਪਾਈ ਦਾ ਸਮਾਂ ਰਹੇਗਾ। 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ (ਬੀ.ਐਲ.ਓ) ਘਰ—ਘਰ ਜਾ ਕੇ ਐਨੂਮਰੇਸ਼ਨ ਫਾਰਮਾਂ ਦੀ ਵੰਡ ਕਰਨਗੇ ਅਤੇ ਭਰੇ ਹੋਏ ਫਾਰਮ ਵਾਪਸ ਪ੍ਰਾਪਤ ਕਰਨਗੇ। ਉਹਨਾਂ ਕਿਹਾ ਕਿ 3 ਅਗਸਤ ਨੂੰ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾਂ 28 ਸਤੰਬਰ ਤੱਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਕੀਤਾ ਜਾਵੇਗਾ ਅਤੇ 1 ਅਕਤੂਬਰ, 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ ) ਵੀ ਮੌਜੂਦ ਸਨ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *