*ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ*  *ਜਨਤਕ ਥਾਂਵਾਂ ‘ਤੇ ਅਣ-ਅਧਿਕਾਰਤ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਦੀ ਉਸਾਰੀ ’ਤੇ ਪਾਬੰਦੀ* *ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪਾਬੰਦੀ* *ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਰੋਕ*

Spread the love
ਨਵਾਂਸ਼ਹਿਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਕਿਸੇ ਵੀ ਜਨਤਕ ਗਲੀ/ ਪਾਰਕ/ ਸਰਕਾਰੀ ਜਮੀਨ ਉੱਤੇ ਅਣ-ਅਧਿਕਾਰਤ ਤੌਰ ‘ਤੇ ਕਿਸੇ ਵੀ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਦੀ ਉਸਾਰੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵਿਭਾਗ ਦੇ ਅਧਿਕਾਰੀ ਵਲੋਂ ਜਨਤਕ ਸਥਾਨ ‘ਤੇ ਉਸਾਰੇ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਜਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਵਿਭਾਗ ਅਧੀਨ ਪੈਂਦੀ ਜਮੀਨ ਉੱਤੇ ਅਜਿਹੀ ਕੋਈ ਉਸਾਰੀ ਨਾ ਹੋਣ ਦੇਣ। ਇਸੇ ਤਰ੍ਹਾਂ ਨਗਰ ਕੌਂਸਲ ਦੀ ਜਮੀਨ ’ਤੇ ਸਬੰਧਤ ਕਾਰਜਸਾਧਕ ਅਫ਼ਸਰ, ਨਗਰ ਕੌਂਸਲ ਅਤੇ ਪੰਚਾਇਤੀ/ਸ਼ਾਮਲਾਟ/ ਮੁਸ਼ਤਰਕਾ ਮਾਲਕਾਂ ਦੀ ਜਮੀਨ ਉੱਤੇ ਅਜਿਹੀ ਕੋਈ ਉਸਾਰੀ ਨਾ ਹੋਣ ਬਾਬਤ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਜਿੰਮੇਵਾਰੀ ਹੋਵੇਗੀ। ਜੇਕਰ ਕਿਸੇ ਵਿਅਕਤੀ/ਸੰਸਥਾ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ ਕੀਤੀ ਜਾਂਦੀ ਹੈ ਤਾਂ ਸਬੰਧਤ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੂੰ ਉਕਤ ਵਿਅਕਤੀ ਖਿਲਾਫ਼ ਕਾਰਵਾਈ ਲਈ ਰਿਪੋਰਟ ਕੀਤੀ ਜਾਵੇ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ ਵਿੱਚ ਕਿਸੇ ਵੀ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਨੂੰ ਬਣਾਉਣ ਦੀ ਇਜਾਜਤ ਨਾ ਦਿੱਤੀ ਜਾਵੇ। *ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪਾਬੰਦੀ*  ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਇੱਕ ਵੱਖਰੇ ਹੁਕਮ ਵਿੱਚ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਉੱਤੇ ਮਨਾਏ ਜਾ ਰਹੇ ਵਿਆਹ/ ਧਾਰਮਿਕ ਸਮਾਗਮ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪੂਰਨ ਪਾਬੰਦੀ ਲਾਈ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀ ਸਰਹੱਦੀ ਜ਼ਿਲ੍ਹਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ। *ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਰੋਕ*  ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਅੰਦਰ ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਆਦਿ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਰਾਜ ਅੰਦਰ ਬੀਤੀ ਦਿਨੀ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲਗੀਆਂ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ। ਇਹ ਸਾਰੇ ਹੁਕਮ 12 ਸਤੰਬਰ 2026 ਤੱਕ ਲਾਗੂ ਰਹਿਣਗੇ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *