ਅਕਾਲੀ ਦਲ (ਬਾਦਲ) ਦੀ ਪੀ.ਏ.ਸੀ. ‘ਚ ਬਲਾਚੌਰ ਦੇ ਸੀਨੀਅਰ ਆਗੂਆਂ ਦੀ ਨਿਯੁਕਤੀ ‘ਤੇ ਸੰਦੀਪ ਚੌਧਰੀ (ਹਨੀ ਟੌਂਸਾ) ਵੱਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ – ਤਰਲੋਚਨ ਸਿੰਘ ਰੱਕੜ , ਚੌਧਰੀ ਵਿਮਲ ਕੁਮਾਰ ਸਿਆਣਾ ਅਤੇ ਅਵਤਾਰ ਸਿੰਘ ਸਾਹਦੜਾ ਨੂੰ ਪੀ.ਏ.ਸੀ. ਮੈਂਬਰ ਬਣਾਉਣ ‘ਤੇ ਹਲਕਾ ਇੰਚਾਰਜ ਨੇ ਜਤਾਇਆ ਆਭਾਰ

Spread the love
ਬਲਾਚੌਰ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਅਹਿਮ ਕਮੇਟੀ (ਪੀ.ਏ.ਸੀ.) ਵਿੱਚ ਹਲਕਾ ਬਲਾਚੌਰ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਸੰਦੀਪ ਚੌਧਰੀ (ਹਨੀ ਟੌਂਸਾ) ਨੇ ਆਖਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਹਲਕਾ ਬਲਾਚੌਰ ਦੇ ਸੀਨੀਅਰ ਆਗੂ ਸਰਦਾਰ ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ , ਸਾਬਕਾ ਚੇਅਰਮੈਨ ਚੌਧਰੀ ਵਿਮਲ ਕੁਮਾਰ ਸਿਆਣਾ ਅਤੇ ਸਰਦਾਰ ਅਵਤਾਰ ਸਿੰਘ ਸਾਹਦੜਾ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੋਲੀਟੀਕਲ ਅਫੇਅਰਜ਼ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਿਯੁਕਤ ਕਰਕੇ ਪੂਰੇ ਇਲਾਕੇ ਦਾ ਮਾਣ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਜਰਬੇਕਾਰ ਅਤੇ ਪਾਰਟੀ ਪ੍ਰਤੀ ਸਮਰਪਿਤ ਆਗੂਆਂ ਦੀਆਂ ਨਿਯੁਕਤੀਆਂ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਅਤੇ ਹਲਕੇ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਸੰਦੀਪ ਚੌਧਰੀ ਨੇ ਨਵ-ਨਿਯੁਕਤ ਪੀ.ਏ.ਸੀ. ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *