ਅਕਾਲੀ ਦਲ ਵਾਰਿਸ ਨੇ ਸਿੱਖਿਆ ਮੰਤਰੀ ਬੈਂਸ ਦੀ ਕੋਠੀ ਦਾ ਘਿਰਾਓ ਕਰਕੇ ਨਸ਼ਿਆਂ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ 

Spread the love
ਨਿਊ ਚੰਡੀਗੜ੍ਹ, 13 ਸਤੰਬਰ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ‘ਚ ਫ਼ੈਲੇ ਨਸ਼ਿਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲਾ ਝੰਡਾ ਦਿਖਾਉਣ ਤੇ ਨੌਜਵਾਨ ਕੀਤੇ ਤਸ਼ੱਦਦ ਖਿਲਾਫ਼ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਦਾ ਘਿਰਾਓ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਸਬੰਧੀ ਐਡਵੋਕੇਟ ਸਰਬਜੀਤ ਸਿੰਘ ਬੈਂਸ ਕੋਆਰਡੀਨੇਟਰ ਜ਼ਿਲ੍ਹਾ ਰੋਪੜ, ਰੱਬੀ ਕੰਧੋਲਾ ਹਲਕਾ ਇੰਚਾਰਜ ਆਨੰਦਪੁਰ ਸਾਹਿਬ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਿਰਮੈਲ ਸਿੰਘ ਜੌਲਾ ਤੇ ਜਗਦੀਪ ਸਿੰਘ ਕੰਸਾਲਾ ਪ੍ਰਧਾਨ ਮੋਹਾਲੀ ਦੀ ਅਗਵਾਈ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰੋਪੜ ਸਥਿਤ ਕੋਠੀ ਅੱਗੇ ਰੱਖੇ ਰੋਸ਼ ਪ੍ਰਦਰਸ਼ਨ ਦੌਰਾਨ ਉਕਤ ਆਗੂਆਂ ਸਮੇਤ ਦਲਬੀਰ ਸਿੰਘ ਜਟਾਣਾ, ਸਾਹਿਬ ਸਿੰਘ ਬਡਾਲੀ, ਗੁਰਮੀਤ ਸਿੰਘ ਸ਼ਾਂਟੂ, ਸੁਖਵਿੰਦਰ ਸਿੰਘ ਬੜਵਾ, ਹਰਜਿੰਦਰ ਸਿੰਘ ਦੇਸੂਮਾਜਰਾ, ਰਮਨਜੀਤ ਸਿੰਘ ਲਿੱਦੜ, ਭਗਤ ਸਿੰਘ ਭਗਤ ਮਾਜਰਾ, ਮੇਜਰ ਸਿੰਘ ਸੰਗਤਪੁਰਾ, ਲਖਵਿੰਦਰ ਸਿੰਘ ਸਿੱਲ, ਬਲਜੀਤ ਸਿੰਘ ਭਾਖਰਪੁਰ ਆਦਿ ਆਗੂਆਂ ਨੇ ਬੋਲਦਿਆਂ ਕਿਹਾ ਕਿ ਪਹਿਲਾਂ ਇੱਕ ਪੰਥਕ ਕਹਾਉਣ ਵਾਲੀ ਪਾਰਟੀ ਨੇ ਜਿੱਥੇ ਪੰਜਾਬ ‘ਚ ਨਸ਼ਿਆਂ ਦਾ ਬੀਜ ਬੀਜਿਆ ਤੇ ਮੌਜੂਦਾਂ ਸੱਤਾਧਾਰੀ ਪਾਰਟੀ ਨੇ ਉਸ ਬੀਜ ਤੋਂ ਬਣ ਰਹੇ ਬੂਟਿਆ ‘ਚ ਪਾਣੀ ਪਾਇਆ। ਇਸ ਲਈ ਗੁਲਾਬ ਦੇ ਫੁੱਲ ਵਰਗੇ ਪੰਜਾਬ ਦੇ ਮੱਥੇ ਤੇ ਕਾਲਖ ਦਾ ਦਾਗ ਲਗਾ ਦਿੱਤਾ ਗਿਆ ਕਿ ਅੱਜ ਪਿੰਡ ਪਿੰਡ ਬਹੁ ਗਿਣਤੀ ਨੌਜਵਾਨ ਇਸ ਡੂੰਘੀ ਦਲ ਦਲ ਵਿੱਚ ਧਸ ਰਿਹਾ ਹੈ। ਇਸ ਲਈ ਵਾਰਿਸ ਪੰਜਾਬ ਪਾਰਟੀ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਲਈ ਮੁੱਖ ਟੀਚਾ ਲੈ ਕੇ ਚੱਲੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਾਮਿਲ ਹੋਏ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *