ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪਿੰਡ ਪੱਧਰ ‘ਤੇ ਨੁੱਕੜ ਮੀਟਿੰਗਾਂ ਦੀ ਸ਼ੁਰੂਆਤ

Spread the love
ਦੋਦਾ/ਬਰੀਵਾਲਾ, 15 ਜੁਲਾਈ (ਲਖਵੀਰ ਸਿੰਘ ਧੂਲਕੋਟੀਆ,)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਪਿੰਡ ਰੁਪਾਣਾ ਚ੍ਹ ਮੀਟਿੰਗ ਹੋਈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਨੇ ਆਪਣੇ ਜਨ-ਸੰਪਰਕ ਅਭਿਆਨ ਨੂੰ ਤੇਜ਼ ਕਰ ਦਿੱਤਾ ਹੈ। ਪਾਰਟੀ ਵੱਲੋਂ ਪਿੰਡਾਂ ਦੀਆਂ ਸੱਥਾਂ, ਗੁਰਦੁਆਰਿਆਂ ਦੇ ਨੇੜਲੇ ਇਕੱਠਾਂ ਅਤੇ ਵੱਖ-ਵੱਖ ਜਨ ਸਭਾਵਾਂ ਵਿੱਚ ਨੁੱਕੜ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ, ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਅਤੇ ਪਿੰਡ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਪਿੰਡ ਪੱਧਰ ਅਤੇ ਸ਼ਹਿਰੀ ਪੱਧਰ ਤੇ ਪੰਜਾਬੀਆਂ ਨੂੰ ਰੋਡ ਸੋਅ ਕਰਨ ਪ੍ਰਤੀ ਪਲੈਨਿੰਗ ਕਰਨ ਪ੍ਰਤੀ ਪਿੰਡਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੋਡ ਸੋਅ ਵਿੱਚ ਸ਼ਾਮਿਲ ਹੋਣ ਲਈ ਬੇਨਤੀ ਕਰਨੀ  ਨੁੱਕੜ ਮੀਟਿੰਗਾਂ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ, ਸਮਾਜਿਕ ਅਤੇ ਕਿਸਾਨੀ ਮਸਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪਾਰਟੀ ਵਰਕਰ ਲੋਕਾਂ ਤੋਂ ਸੁਝਾਅ ਵੀ ਲੈਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰਨਗੇ। ਪਾਰਟੀ ਦਾ ਦਾਅਵਾ ਹੈ ਕਿ ਇਹ ਮੁਹਿੰਮ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੱਕ ਪਹੁੰਚੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪਾਰਟੀ ਆਗੂਆਂ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਰੁਪਾਣਾ ਅਤੇ ਤੇਜਿੰਦਰ ਸਿੰਘ ਸਾਹਿਬਚੰਦ ਬੂਟਾ ਸਿੰਘ ਖਾਲਸਾ ਬਿਕਰਮਜੀਤ ਸਿੰਘ ਖਾਲਸਾ ਮਨਿੰਦਰ ਸਿੰਘ ਮਿੰਟੂ ਮੁਕਤਸਰ ਬਲਵਿੰਦਰ ਸਿੰਘ ਨੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਕਰਕੇ ਨੁੱਕੜ ਮੀਟਿੰਗਾਂ ਨੂੰ ਸਫ਼ਲ ਬਣਾਉਣ ਅਤੇ ਪਾਰਟੀ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *