ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲਾ ਯੂਥ ਵਿੰਗ ਵੱਲੋਂ ਮਾਜਰੀ ਬਲਾਕ ਵਿਖੇ ਕੀਤੀ ਵਿਸ਼ਾਲ ਮੀਟਿੰਗ  – ਕਈ ਨੌਜਵਾਨ ਹੋਏ ਪਾਰਟੀ ‘ਚ ਸ਼ਾਮਿਲ 

Spread the love
ਨਿਊ ਚੰਡੀਗੜ੍ਹ, 9 ਅਗਸਤ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲਾ ਯੂਥ ਵਿੰਗ ਵੱਲੋਂ ਮਾਜਰੀ ਬਲਾਕ ਖੇਤਰ ਦੀ ਮੀਟਿੰਗ ਕੀਤੀ ਗਈ। ਇਸ ਸਬੰਧੀ ਗੁ. ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਰੱਖੀ ਮੀਟਿੰਗ ਦੌਰਾਨ ਇਲਾਕੇ ਦੇ ਸੈਂਕੜੇ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਕਈ ਨੌਜਵਾਨਾਂ ਨੇ ਪਾਰਟੀ ‘ਚ ਨਵੀਂ ਸ਼ਮੂਲੀਅਤ ਵੀ ਕੀਤੀ। ਮੀਟਿੰਗ ਦੌਰਾਨ ਜਿਲਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ ਨੇ ਬੋਲਦਿਆਂ ਕਿਹਾ ਕਿ ਵਾਰਿਸ ਪੰਜਾਬ ਪਾਰਟੀ ਦਾ ਗਠਨ ਤੋਂ ਪਹਿਲਾਂ ਤੋਂ ਹੀ ਮੁੱਖ ਟੀਚਾ ਨਸ਼ੇ ਨੂੰ ਖ਼ਤਮ ਕਰਨਾ ਹੈ। ਜਿਸਨੂੰ ਸਰਕਾਰ ਬਣਨ ਤੇ ਬਿਲਕੁਲ ਪੂਰਾ ਕਰ ਲਿਆ ਜਾਵੇਗਾ। ਇਸ ਲਈ ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੁੜਕੇ ਭਾਈ ਅਮ੍ਰਿੰਤਪਾਲ ਸਿੰਘ ਦੀ ਪੰਥਕ ਸਿਧਾਂਤਾਂ ਅਤੇ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਸੋਚ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਇਸ ਦੌਰਾਨ ਪਾਰਟੀ ਆਗੂ ਸਾਹਿਬ ਸਿੰਘ ਬਡਾਲੀ, ਗੁਰਮੀਤ ਸਿੰਘ ਸ਼ਾਂਟੂ, ਜਗਦੀਪ ਸਿੰਘ ਜੱਗੀ, ਭਗਤ ਸਿੰਘ ਭਗਤਮਾਜਰਾ, ਹਰਜਿੰਦਰ ਸਿੰਘ ਮੁੰਧੋਂ, ਮੇਜਰ ਸਿੰਘ ਸੰਗਤਪੁਰਾ, ਕੁਲਵੰਤ ਸਿੰਘ ਸੰਗਤਪੁਰਾ,  ਅਮ੍ਰਿੰਤਪਾਲ ਸਿੰਘ ਬਿੱਲਾ ਮਾਣਕਪੁਰ, ਸੁਖਮਨ ਸਿੰਘ ਭਗਤ ਮਾਜਰਾ, ਨਵਕਿਰਨ ਸਿੰਘ ਨਿਊ ਚੰਡੀਗੜ੍ਹ ਤੇ ਸ਼ੇਰ ਸਿੰਘ ਨੱਗਲ ਆਦਿ ਨੌਜਵਾਨ ਆਗੂਆਂ ਨੇ ਵੀ ਸੰਬੋਧਨ ਕੀਤਾ। ਗੁਰਦਰਸ਼ਨ ਸਿੰਘ ਸੋਨੀ ਖੇੜਾ, ਨਿੱਕਾ ਸਿੰਘ ਖਿਜਰਾਬਾਦ, ਸ਼ਨੀ ਮਾਜਰਾ ਤੇ ਡੋਗਰ ਖਾਨ ਸਿਆਲਬਾ ਦਰਜਨ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡਕੇ ਵਾਰਿਸ ਪੰਜਾਬ ਵਿੱਚ ਸ਼ਾਮਿਲ ਹੋਏ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *