ਅਕਾਲੀ ਦਲ ਵਾਰਿਸ ਪੰਜਾਬ ਵਲੋਂ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੂੰ ਜੋਨ 3 ਦਾ ਇਚਾਰਜ ਲਗਾਉਣ ਤੇ ਸਮਾਜ ਸੇਵੀ ਭਾਈ ਜਗਜੀਤ ਸਿੰਘ ਖਾਲਸਾ ਕਕਰਾਲੇ ਵਾਲਿਆ ਵਲੋਂ ਕੀਤਾ ਗਿਆ ਸਨਮਾਨਿਤ

Spread the love
ਭਾਦਸੋਂ,21 ਜੁਲਾਈ ( ਜਗਜੀਤ ਸਿੰਘ ਕੈਂਥ ) :- ਅਕਾਲੀ ਦਲ ਵਾਰਿਸ ਪੰਜਾਬ ਵਲੋਂ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੂੰ ਜੋਨ 3  ਪਟਿਆਲ਼ਾ, ਸੰਗਰੂਰ, ਮਾਨਸਾ, ਮਲੇਰਕੋਟਲਾ ਦਾ ਇਚਾਰਜ ਲੱਗਣ ਤੇ ਸਮਾਜ ਸੇਵੀ ਭਾਈ ਜਗਜੀਤ ਸਿੰਘ ਖਾਲਸਾ ਕਕਰਾਲੇ ਵਾਲਿਆ ਵਲੋਂ ਸਨਮਾਨਿਤ ਕੀਤਾ ਗਿਆ । ਪੰਜਾਬ ਦੇ ਲੋਕ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਬਣਾਉਣ ਲਈ, ਤਿਆਰ ਬਰ ਤਿਆਰ ਹਨ, ਇਸ ਦਾ ਪ੍ਰਗਟਾਵਾ ਭਾਈ ਜਗਜੀਤ ਸਿੰਘ ਜੀ ਖਾਲਸਾ,ਕਕਰਾਲੇ ਵਾਲੇ ਉੱਘੇ ਸਮਾਜ ਸੇਵੀ ਵਲੋ ਕੀਤਾ ਗਿਆ ,ਓਹਨਾ ਨੇ ਕਿਹਾ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ 2027, ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਤਾ ਜੋ ਸੂਬੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ ਅਤੇ ਪੰਜਾਬ ਨੂੰ ਫਿਰ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਿਆ ਜਾ ਸਕੇ,ਇਹ ਪ੍ਰਗਟਾਵਾ ਪਾਰਟੀ ਦੇ  ਉਘੇ ਸਮਾਜ ਸੇਵੀ ਭਾਈ ਜਗਜੀਤ ਸਿੰਘ ਜੀ ਖਾਲਸਾ ਕਕਰਾਲੇ ਵਾਲੇ ਨੇ ਕੀਤਾ ਹੈ । ਮੀਟਿੰਗ ਦੌਰਾਨ ਨੌਜਵਾਨ ਵੀਰਾਂ ਚ ਬੜਾ ਚਾਅ ਆਪ ਮਹਾਰੇ ਲੋਕ ਪਾਰਟੀ ਦੇ ਨਾਲ ਜੁੜ ਰਿਹਾ ਹੈ ,ਅਤੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਲਈ, ਕਮਰਕਸੇ ਕਰ ਲੈਣੇ ਚਾਹੀਦੇ ਹਨ ਅਤੇ ਆਪੋ ਆਪਣੇ ਹਲਕਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਹਰ ਭਾਈਚਾਰੇ ਨਾਲ ਸਾਂਝ ਲੋਕਾਂ ਨਾਲ ਸੰਪਰਕ ਕਰ ਕੇ ਲੋਕ ਲਹਿਰ ਖੜ੍ਹੀ ਕਰਨੀ ਚਾਹੀਦੀ ਹੈ ਤਾਂ ਜ਼ੋ ਆਉਣ ਵਾਲੀ ਸਰਕਾਰ ਨਿਰੋਲ ਅਕਾਲੀ ਦਲ ਵਾਰਿਸ ਪੰਜਾਬ ਦੀ ਬਣਾਈ ਜਾ ਸਕੇ ਅਤੇ ਅਮ੍ਰਿਤਪਾਲ ਸਿੰਘ ਜੀ ਖਾਲਸਾ, ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕੇ । ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਪਾ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਕੀਤੀ ਜਾ ਸਕੇ । ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦ ਬਹੁਤ ਨੁਕਸਾਨ ਹੋਇਆ ਹੈ ਤਾਂ ਪੰਜਾਬ ਦੀ ਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾਵੇ ਉਹਨਾਂ ਕਿਹਾ ਕਿ ਇਸ ਵਾਸਤੇ ਸਾਨੂੰ ਸਭ ਨੂੰ ਸਖ਼ਤ ਮਿਹਨਤ ਕਰਨੀ ਪਵੇਗੀ ਤੇ ਅਸੀਂ ਸਾਰੇ ਇਸ ਵਾਸਤੇ ਤਿਆਰ ਬਰ ਤਿਆਰ ਹਾਂ , ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਉਣ ਲਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਅਸੀਂ ਸਾਰੇ ਦਿਨ ਰਾਤ ਇੱਕ ਕਰਾਂਗੇ ਪੰਥ ਬਚਾਓ ਪੰਜਾਬ ਬਚਾਓ ਮੁਹਿੰਮ ਦਾ ਹਿੱਸਾ ਬਣੀਏ । ਸਰਕਾਰ ਏ, ਖਾਲਸਾ ਬਣਾਓ, ਭਾਈ ਅਮ੍ਰਿਤਪਾਲ ਸਿੰਘ ਖਾਲਸਾ ਨੂੰ ਲਿਆਓ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *