ਅਜ਼ਾਦੀ ਦਿਵਸ ਮੌਕੇ ਐਸਡੀਐਮ ਆਯੂਸ਼ ਗੋਇਲ ਤਪਾ ਨੇ ਲਹਿਰਾਇਆ ਰਾਸ਼ਟਰੀ ਝੰਡਾ, ਵਿਦਿਆਰਥੀਆਂ ਨੇ ਕੀਤਾ ਸੱਭਿਆਚਾਰਕ ਪ੍ਰੋਗਰਾਮ ਪੇਸ਼ 

Spread the love
ਤਪਾ ਮੰਡੀ 16 ਅਗਸਤ (ਗੋਲਡੀ ਵਿਆਸ) ਆਜ਼ਾਦੀ ਦਿਹਾੜਾ ਸਾਡੇ ਦੇਸ਼ ਭਾਰਤ ਲਈ ਬਹੁਤ ਹੀ ਮਹੱਤਵਪੂਰਨ ਅਤੇ ਮਾਣਮੱਤਾ ਦਿਨ ਹੈ। ਇਸ ਦਿਨ 1947 ਵਿੱਚ ਭਾਰਤ ਨੇ ਲੰਬੇ ਸੰਘਰਸ਼ ਤੋਂ ਬਾਅਦ ਬ੍ਰਿਟਿਸ਼ ਹਕੂਮਤ ਤੋਂ ਆਜ਼ਾਦੀ ਪ੍ਰਾਪਤ ਕੀਤੀ। ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਦੇਸ਼ ਭਗਤਾਂ ਨੇ ਆਪਣਾ ਜੀਵਨ ਕੁਰਬਾਨ ਕੀਤਾ। ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦੀ ਹਵਾ ਵਿੱਚ ਸਾਹ ਲੈ ਰਹੇ ਹਾਂ। ਸਥਾਨਕ ਤਾਜੋ ਰੋਡ ਤੇ ਬਾਹਰਲੀ ਅਨਾਜ ਮੰਡੀ ਵਿੱਚ ਸੁਤੰਤਰਤਾ ਦਿਵਸ ਦਾ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਮੁੱਖ ਮਹਿਮਾਨ ਸਭ ਡਿਵੀਜ਼ਨ ਤਪਾ ਦੇ ਐਸਡੀਐਮ ਸ੍ਰੀ ਆਯੂਸ਼ ਗੋਇਲ ਆਈਏਐਸਸਨ ਜਿਨਾਂ ਨੂੰ ਵੱਖ ਵਖ ਸਰਕਾਰੀ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਮੀਤ ਪ੍ਰਧਾਨ ਕੌਂਸਲਰਾਂ ਵੱਲੋਂ ਜੀ ਆਇਆ ਆਖਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੁਲਿਸ ਦੀ ਟੁਕੜੀ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਕੂਲ ਦੀਆਂ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਆਯੂਸ਼ ਗੋਇਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅਜ਼ਾਦੀ ਦਿਵਸ ਸਾਨੂੰ ਆਪਣੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ। ਇਸ ਮੌਕੇ ਦੇਸ਼ ਭਰ ਵਿੱਚ ਤਿਰੰਗਾ ਲਹਿਰਾਇਆ ਜਾਂਦਾ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ਜਾਂਦਾ ਹੈ। ਸਕੂਲਾਂ, ਸਰਕਾਰੀ ਅਦਾਰਿਆਂ ਅਤੇ ਵੱਖ-ਵੱਖ ਸੰਸਥਾਵਾਂ ਵਿੱਚ ਦੇਸ਼ ਭਗਤੀ ਨਾਲ ਭਰਪੂਰ ਸਮਾਗਮ ਕਰਵਾਏ ਜਾਂਦੇ ਹਨ। ਅੱਜ ਦੇ ਸਮੇਂ ਵਿੱਚ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਦੇਸ਼ ਦੀ ਤਰੱਕੀ, ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਆਪਣਾ ਯੋਗਦਾਨ ਪਾਈਏ। ਜਾਤ-ਪਾਤ, ਧਰਮ ਅਤੇ ਭਾਸ਼ਾ ਤੋਂ ਉੱਪਰ ਉੱਠ ਕੇ ਇੱਕਜੁੱਟ ਹੋ ਕੇ ਦੇਸ਼ ਦੀ ਸੇਵਾ ਕਰਨਾ ਹੀ ਸਾਡੇ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਆਓ, ਇਸ ਅਜ਼ਾਦੀ ਦਿਵਸ ਮੌਕੇ ਅਸੀਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ, ਵਾਤਾਵਰਨ ਦੀ ਸੰਭਾਲ ਕਰਨ, ਨੌਜਵਾਨਾਂ ਨੂੰ ਸਿੱਖਿਆ ਅਤੇ ਚੰਗੇ ਰਾਹ ਵੱਲ ਪ੍ਰੇਰਿਤ ਕਰਨ ਅਤੇ ਭਾਰਤ ਨੂੰ ਹੋਰ ਮਜ਼ਬੂਤ ਤੇ ਖੁਸ਼ਹਾਲ ਬਣਾਉਣ ਦਾ ਸੰਕਲਪ ਲਈਏ। ਸਮੂਹ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀਆਂ ਦਿਲੋਂ ਲੱਖ-ਲੱਖ ਵਧਾਈਆਂ ਵੀ ਦਿੱਤੀਆਂ। ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਗੀਤ ਸਕਿੱਟ, ਕੋਰੇਉਗਰਾਫੀ ,ਨਾਟਕ , ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ ਜਿਸ ਦੀ ਦਰਸ਼ਕਾਂ ਵੱਲੋਂ ਭਰਭੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਡੀਐਸਪੀ ਜਸਕਰਨ ਸਿੰਘ ਬਰਾੜ, ਥਾਣਾ ਇੰਚਾਰਜ ਅਮਰੀਕ ਸਿੰਘ ,ਸਿਟੀ ਇੰਚਾਰਜ ਕੁਲਵੰਤ ਸਿੰਘ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਕੁਮਾਰ ਗਰਗ ਅਤੇ ਸਮਾਗਮ ਵਿੱਚ ਹਿੱਸਾ ਲੈਣ ਵਿਦਿਆਰਥੀਆਂ , ਸਮਾਜ ਸੇਵੀ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ ਪ੍ਰਿੰਸੀਪਲ ਵਰਿੰਦਰ ਸਿੰਘ, ਨੰਬਰਦਾਰ ਜਗਰਾਜ ਸਿੰਘ, ਰਣਜੀਤ ਸਿੰਘ ਲਾਡੀ, ਹੈਪੀ ਸਿੰਘ, ਬਲਦੇਵ ਸਿੰਘ , ਸਨੀਤਾ ਰਾਣੀ, ਮੇਲਾ ਕਾਲੀਆ, ਵਿਨੋਦ ਕੁਮਾਰ ਕਾਲਾ, ਜੋਨੀ ਕੁਮਾਰ , ਧਰਮਪਾਲ ਸ਼ਰਮਾ, ਗੁਰਦੀਪ ਸਿੰਘ ਬਰਾੜ, ਸ਼ਿਵਮ ਕੁਮਾਰ ਅਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ। ‌।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *