ਅਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਨਾਤਨ ਧਰਮ ਸਭਾ ਦਾ ਸ਼ਲਾਘਾਯੋਗ ਕਦਮ: ਅਜੇ ਮੰਗੂਪੁਰ 

Spread the love
ਬਲਾਚੌਰ, 12 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਅਜ਼ਾਦੀ ਦਿਹਾੜੇ ਨੂੰ ਸਮਰਪਿਤ ਬਲਾਚੌਰ ਵਿਖੇ ਸਨਾਤਨ ਧਰਮ ਸਭਾ ਬਲਾਚੌਰ ਵੱਲੋਂ ਕੱਢੀ ਜਾ ਰਹੀ ਭਾਰਤ ਦੇ ਅਨਮੋਲ ਰਤਨ ਨਾਮਕ ਵਿਸ਼ਾਲ ਸ਼ੋਭਾ ਯਾਤਰਾ ਨੂੰ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਦੱਸਦਿਆਂ ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਵੱਲੋਂ ਸ਼ਾਨਦਾਰ ਬਿਆਨ ਜਾਰੀ ਕੀਤਾ ਗਿਆ ਹੈ। ਇਸ ਸਮਾਗਮ ਦੇ ਸਬੰਧ ਵਿੱਚ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਰਿੰਦਰ ਪਨੇਸਰ ਅਤੇ ਉਨ੍ਹਾਂ ਦੀ ਟੀਮ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਸੌਂਪਿਆ।ਇਸ ਮੌਕੇ ਬਿਆਨ ਜਾਰੀ ਕਰਦਿਆਂ ਅਜੇ ਮੰਗੂਪੁਰ ਨੇ ਸਨਾਤਨ ਧਰਮ ਸਭਾ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ ਮਹਾਨ ਦਿਹਾੜੇ ਨੂੰ ਸਮਰਪਿਤ ਅਜਿਹੇ ਰਾਸ਼ਟਰੀ ਅਤੇ ਸਮਾਜਿਕ ਆਯੋਜਨ ਇਲਾਕੇ ਵਿੱਚ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਪ੍ਰਧਾਨ ਸੁਰਿੰਦਰ ਪਨੇਸਰ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਸਮੂਹ ਇਲਾਕਾ ਨਿਵਾਸੀਆਂ ਨੂੰ ਵੀ ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *