ਅਣ-ਐਲਾਨੇ ਬਿਜਲੀ ਕੱਟਾਂ ਦੇ ਨਾਲ ਕਿਸਾਨਾਂ, ਦੁਕਾਨਾਂ ਦੇ ਕਾਰੋਬਾਰ ਤੇ ਇੰਡਸਟਰੀ ਦੇ ਕੰਮਕਾਜ ਹੋਏ ਠੱਪ : ਸੁਖਵਿੰਦਰ ਸਿੰਘ ਸ਼ੇਰਗਿਲ ਕਿਹਾ—ਪੰਜਾਬ ਦੀ ਆਰਥਿਕਤਾ ’ਤੇ ਪੈ ਰਿਹਾ ਮਾੜਾ ਅਸਰ; ਕੱਟ ਨਾ ਰੁਕੇ ਤਾਂ ਚੱਕਾ ਜਾਮ ਕਰਨ ਦੀ ਦਿੱਤੀ ਚਿਤਾਵਨੀ

Spread the love
ਫਗਵਾੜਾ 3 ਸਤੰਬਰ (  ਪ੍ਰੀਤ ਕੌਰ ਪ੍ਰੀਤੀ         ) ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਅਣਐਲਾਨੇ ਅਤੇ ਲੰਬੇ ਕੱਟਾਂ ਨੂੰ ਲੈ ਕੇ ਬਸਪਾ ਫਗਵਾੜਾ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿਲ, ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਸੁਰਿੰਦਰ ਢੰਡਾ ਅਤੇ ਸੀਨੀਅਰ ਬਸਪਾ ਆਗੂ ਪਰਮਿੰਦਰ ਬੋਧ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਬਿਜਲੀ ਦੀ ਨਾਕਾਫੀ ਸਪਲਾਈ ਕਾਰਨ ਕਿਸਾਨਾਂ, ਦੁਕਾਨਦਾਰਾਂ ਅਤੇ ਸਨਅਤਕਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਬਿਜਲੀ ਦੇ ਕੱਟਾਂ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸੜਕਾਂ ’ਤੇ ਸੰਘਰਸ਼ ਕਰਦਿਆਂ ਚੱਕਾ ਜਾਮ ਕੀਤਾ ਜਾਵੇਗਾ। ਸੁਖਵਿੰਦਰ ਸਿੰਘ ਸ਼ੇਰਗਿਲ ਨੇ ਕਿਹਾ ਕਿ ਬਿਜਲੀ ਦੀ ਪੂਰੀ ਸਪਲਾਈ ਨਾ ਮਿਲਣ ਕਾਰਨ ਮੋਟਰਾਂ ਚਲਾਉਣ ਵਿੱਚ ਵੀ ਕਿਸਾਨਾਂ ਨੂੰ ਦਿੱਕਤ ਆ ਰਹੀ ਹੈ ਅਤੇ ਦੁਕਾਨਾਂ ਤੇ ਸ਼ਹਿਰਾਂ ਵਿੱਚ ਵੀ ਬਿਜਲੀ ਦੀ ਕਮੀ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਫਸਲ ਪੱਕਣ ਦੇ ਨੇੜੇ ਹੈ ਅਤੇ ਜੇਕਰ ਕਿਸਾਨਾਂ ਨੂੰ ਫਸਲ ਲਈ ਲੋੜੀਂਦਾ ਪਾਣੀ ਨਾ ਮਿਲਿਆ ਤਾਂ ਝਾੜ ਘਟ ਸਕਦਾ ਹੈ। ਇੰਡਸਟਰੀ ਦਾ ਉਤਪਾਦਨ ਪ੍ਰਭਾਵਿਤ ਹੋਵੇਗਾ ਅਤੇ ਵਪਾਰਕ ਦੁਕਾਨਾਂ ਤੇ ਵੀ ਮਾੜਾ ਅਸਰ ਹੋਣ ਨਾਲ ਇਸ ਦਾ ਸਿੱਧਾ ਅਸਰ ਕਿਸਾਨਾਂ, ਉਦਯੋਗਪਤੀਆਂ ਅਤੇ ਵਪਾਰੀਆਂ ਦੀ ਆਮਦਨ ਅਤੇ ਪੰਜਾਬ ਦੀ ਆਰਥਿਕਤਾ ’ਤੇ ਪਵੇਗਾ। ਸ਼ੇਰਗਿਲ ਅਤੇ ਸੁਰਿੰਦਰ ਢੰਡਾ ਨੇ ਦੋਸ਼ ਲਾਇਆ ਕਿ ਪੰਜਾਬ ਦੀ ਆਰਥਿਕਤਾ ਵਿੱਚ ਕੇਂਦਰ ਤੋਂ ਫਸਲਾਂ ਦੀ ਖਰੀਦ ਰਾਹੀਂ ਆਉਣ ਵਾਲੇ ਪੈਸੇ ਦੀ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਸਲ ਦਾ ਝਾੜ ਘਟਦਾ ਹੈ ਤਾਂ ਪੰਜਾਬ ਵਿੱਚ ਆਉਣ ਵਾਲਾ ਪੈਸਾ ਵੀ ਘਟੇਗਾ, ਜਿਸ ਨਾਲ ਆਰਥਿਕ ਹਾਲਾਤ ਹੋਰ ਪ੍ਰਭਾਵਿਤ ਹੋਣਗੇ। ਉਨ੍ਹਾਂ ਪੰਜਾਬ ਸਰਕਾਰ ’ਤੇ ਹਮਲਾਵਰ ਹੁੰਦਿਆਂ ਕਿਹਾ ਕਿ ਸਰਕਾਰ ਵਿਕਾਸ ਦੀ ਬਜਾਏ ਕਰਜ਼ਾ ਲੈਣ ਵੱਲ ਵਧੇਰੇ ਧਿਆਨ ਦੇ ਰਹੀ ਹੈ। ਉਕਤ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਕੱਟਾਂ ਦੇ ਮਸਲੇ ਨੂੰ ਲੈ ਕੇ ਲੋਕਾਂ ਨੂੰ ਪ੍ਰਸ਼ਾਸਨਿਕ ਦਫਤਰਾਂ ਦੇ ਧੱਕੇ ਨਹੀਂ ਖਾਣ ਦਿੱਤੇ ਜਾਣਗੇ। ਸੁਖਵਿੰਦਰ ਸਿੰਘ ਸ਼ੇਰਗਿਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਹੱਲ ਜਲਦ ਨਾ ਹੋਇਆ ਤਾਂ ਬਸਪਾ ਵੱਲੋਂ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਸੜਕਾਂ ’ਤੇ ਉਤਰ ਕੇ ਸੰਘਰਸ਼ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਨੂੰ ਲੋਕਾਂ ਵਿਚਕਾਰ ਆ ਕੇ ਉਨ੍ਹਾਂ ਦੀ ਗੱਲ ਸੁਣਨੀ ਪਵੇਗੀ। ਉਨ੍ਹਾਂ ਕਿਹਾ ਕਿ ਬਸਪਾ ਕਿਸਾਨਾਂ, ਦੁਕਾਨਦਾਰਾਂ ਅਤੇ ਸਨਅਤਕਾਰਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਕਿਸੇ ਵੀ ਵਰਗ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਅਮਰੀਕ ਪਾਂਸ਼ਟ, ਰਮਨ ਸਿੱਧੂ ਅਤੇ ਬਾਗ ਸਿੰਘ ਆਦਿ ਹਾਜਰ ਸਨ।
ਤਸਵੀਰ — ਫਗਵਾੜਾ ਵਿਖੇ ਗੱਲਬਾਤ ਕਰਦੇ ਹੋਏ ਬਸਪਾ ਫਗਵਾੜਾ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿਲ, ਸੁਰਿੰਦਰ ਢੰਡਾ, ਪਰਮਿੰਦਰ ਬੋਧ ਅਤੇ ਹੋਰ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *