ਅਧਿਆਪਕਾ ਮੁਨੱਜਾ਼ ਇਰਸਾ਼ਦ ਨੇ ਐੱਮ.ਜੀ.ਐੱਮ.ਐੱਲ. ਅਪ੍ਰੋਚ ਤਹਿਤ ਰਾਸ਼ਟਰੀ ਪੱਧਰ ਦੀ ਹਾਸਿਲ ਕੀਤੀ ਟ੍ਰੇਨਿੰਗ 

Spread the love
ਜ਼ਿਲ੍ਹੇ ਲਈ ਬੜੇ ਮਾਣ ਵਾਲੀ ਗੱਲ ਹੈ ਬਲਾਕ ਅਤੇ ਜ਼ਿਲ੍ਹੇ ਦੀ ਅਧਿਆਪਕਾ ਇਸ ਵਿਸ਼ੇਸ਼ ਪੰਜ ਰੋਜ਼ਾ ਟ੍ਰੇਨਿੰਗ ਲਈ ਚੁਣੀ – ਡਾ ਬਲਵਿੰਦਰ ਸਿੰਘ ਬੱਟੂ
ਕਪੂਰਥਲਾ, 3 ਅਪ੍ਰੈਲ (ਕੌੜਾ )- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਐੱਸ ਸੀ.ਈ.ਆਰ.ਟੀ. ਦੀ ਰਹਿਨੁਮਾਈ ਹੇਠ ਇਸ ਵਾਰ ਪੰਜਾਬ ਸੂਬੇ ਵਿੱਚੋਂ ਤਕਰੀਬਨ 30 ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਇੱਕ ਗਰੁੱਪ ਰਿਸ਼ੀ ਵੈਲੀ ਇੰਸਟੀਚਿਊਟ ਫ਼ਾਰ ਐਜੂਕੇਸ਼ਨਲ ਰੀਸੋਰਜ਼, ਆਂਧਰਾ ਪ੍ਰਦੇਸ਼ ਵਿਖੇ ਐੱਮ.ਜੀ.ਐੱਮ.ਐੱਲ. ਅਪ੍ਰੋਚ ਤਹਿਤ ਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਲੈਣ ਲਈ ਗਿਆ। ਪੂਰੇ ਪੰਜਾਬ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਤਕਰੀਬਨ 30 ਪ੍ਰਾਇਮਰੀ ਸਕੂਲ ਅਧਿਆਪਕ ਮਿਤੀ 17 ਮਾਰਚ 2026 ਤੋਂ 21ਮਾਰਚ 2026 ਤੱਕ ਇਸ ਵਿਸ਼ੇਸ਼ ਟ੍ਰੇਨਿੰਗ ਦਾ ਹਿੱਸਾ ਬਣੇ। ਜ਼ਿਕਰਯੋਗ ਹੈ ਕਿ ਕਪੂਰਥਲਾ ਜ਼ਿਲ੍ਹੇ ਵਿੱਚੋਂ ਮੁਨੱਜ਼ਾ ਇਰਸ਼ਾਦ ਈ.ਟੀ.ਟੀ. ਅਧਿਆਪਕਾ, ਸਰਕਾਰੀ ਪ੍ਰਾਇਮਰੀ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ ਦੀ ਚੋਣ ਕੀਤੀ ਗਈ ਸੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀਮਤੀ ਮਮਤਾ ਬਜਾਜ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਡਾਕਟਰ ਬਲਵਿੰਦਰ ਸਿੰਘ ਬੱਟੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੇ ਜ਼ਿਲ੍ਹੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਬਲਾਕ ਅਤੇ ਜ਼ਿਲ੍ਹੇ ਦੀ ਅਧਿਆਪਕਾ ਇਸ ਵਿਸ਼ੇਸ਼ ਪੰਜ ਰੋਜ਼ਾ ਟ੍ਰੇਨਿੰਗ ਲਈ ਚੁਣੀ ਗਈ। ਮੁਨੱਜ਼ਾ ਇਰਸ਼ਾਦ ਨੇ ਆਖਿਆ ਕਿ ਅਜਿਹੀਆਂ ਵਿਸ਼ੇਸ਼ ਟ੍ਰੇਨਿੰਗਜ਼ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਤਕਨੀਕਾਂ ਸਿਖਾਉਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਹਾਇਕ ਸਾਬਤ ਹੁੰਦੀਆਂ ਹਨ। ਜ਼ਿਲ੍ਹਾ ਸਿੱਖਿਆ ਉੱਚ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਮੁਨੱਜ਼ਾ ਇਰਸ਼ਾਦ ਇਹਨਾਂ ਤਕਨੀਕਾਂ ਦੀ ਵਰਤੋਂ ਆਪਣੇ ਸਕੂਲ ਵਿੱਚ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਸਹਿ-ਅਕਾਦਮਿਕ ਵਿਕਾਸ ਲਈ ਸੁਚੱਜੇ ਰੂਪ ਵਿੱਚ ਕਰਨਗੇ। ਇਸ ਮੌਕੇ ਉਹਨਾਂ ਨੇ ਮੁਨੱਜ਼ਾ ਇਰਸ਼ਾਦ ਨੂੰ ਐਸ.ਸੀ.ਈ.ਆਰ.ਟੀ. ਅਤੇ ਰਿਸ਼ੀ ਵੈਲੀ ਇੰਸਟੀਚਿਊਟ ਫ਼ਾਰ ਐਜੂਕੇਸ਼ਨਲ ਰੀਸੋਰਜ਼, ਆਂਧਰਾ ਪ੍ਰਦੇਸ਼ ਵੱਲੋਂ ਟ੍ਰੇਨਿੰਗ ਮੁਕੰਮਲ ਕਰਨ ਉਪਰੰਤ ਦਿੱਤਾ ਪ੍ਰਸ਼ੰਸਾ ਪੱਤਰ ਵੀ ਭੇਂਟ ਕੀਤਾ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *