ਅਨੂਪ ਸ਼ਰਮਾ ਬਣੇ ਭਾਜਪਾ ਜ਼ਿਲ੍ਹਾ ਖੰਨਾ ਦੇ ਪ੍ਰਧਾਨ, ਟਕਸਾਲੀ ਆਗੂ ਬਿੱਲਾ ਬੈਕਟਰ ਨੇ ਦਿੱਤੀ ਵਧਾਈ ਅਨੂਪ ਸ਼ਰਮਾ ਦੀ ਤਾਜਪੋਸ਼ੀ ਨਾਲ ਖੰਨਾ ਭਾਜਪਾ ਨੂੰ ਮਿਲੇਗੀ ਨਵੀਂ ਤਾਕਤ, ਸੰਗਠਨ ਹੋਵੇਗਾ ਹੋਰ ਮਜ਼ਬੂਤ: ਬਿੱਲਾ ਬੈਕਟਰ

Spread the love
ਦੋਰਾਹਾ, 3 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਭਾਰਤੀ ਜਨਤਾ ਪਾਰਟੀ ਵੱਲੋਂ ਅਨੂਪ ਸ਼ਰਮਾ ਨੂੰ ਭਾਜਪਾ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਦੋਰਾਹਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਭਾਜਪਾ ਦੇ ਟਕਸਾਲੀ ਆਗੂ ਵਿਨੋਦ ਕੁਮਾਰ ਬਿੱਲਾ ਬੈਕਟਰ ਨੇ ਆਪਣੇ ਸਾਥੀਆਂ ਲੇਖ ਰਾਜ, ਸੁਖਵਿੰਦਰ ਸਿੰਘ ਬਿਲਗਾ, ਵਿਨੈ ਸੂਦ , ਮਹਿੰਦਰਪਾਲ ਸੈਣੀ, ਸਾਬਕਾ ਸਰਪੰਚ ਨਰਿੰਦਰ ਸਿੰਘ ਅਤੇ ਨਵੀਨ ਖੰਨਾ ਵੱਲੋਂ ਅਨੂਪ ਸ਼ਰਮਾ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ।ਟਕਸਾਲੀ ਆਗੂ ਬਿੱਲਾ ਬੈਕਟਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਲਿਆ ਗਿਆ ਇਹ ਫ਼ੈਸਲਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਅਨੂਪ ਸ਼ਰਮਾ ਇੱਕ ਤਜਰਬੇਕਾਰ, ਮਿਹਨਤੀ ਅਤੇ ਸੰਗਠਨ ਪ੍ਰਤੀ ਸਮਰਪਿਤ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਖੰਨਾ ਵਿੱਚ ਭਾਜਪਾ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਨਿਸ਼ਚਿਤ ਤੌਰ ‘ਤੇ ਵੱਡਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਅਨੂਪ ਸ਼ਰਮਾ ਦੇ ਨਾਮ ਦੀ ਲੰਬੇ ਸਮੇਂ ਤੋਂ ਪਾਰਟੀ ਵਰਕਰਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ। ਹਾਈਕਮਾਨ ਨੇ ਵਰਕਰਾਂ ਦੀ ਭਾਵਨਾ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ।ਬਿੱਲਾ ਬੈਕਟਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਅਨੂਪ ਸ਼ਰਮਾ ਸਾਰੇ ਸੀਨੀਅਰ ਅਤੇ ਨੌਜਵਾਨ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਅਨੂਪ ਸ਼ਰਮਾ ਨੂੰ ਦੋਰਾਹਾ ਵਿਖੇ ਵਿਸ਼ੇਸ਼ ਤੌਰ ‘ਤੇ ਸੱਦ ਕੇ ਉਨ੍ਹਾਂ ਦਾ ਭਰਵਾਂ ਸਨਮਾਨ ਕੀਤਾ ਜਾਵੇਗਾ।ਇਸ ਮੌਕੇ ਹਾਜ਼ਰ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਅਨੂਪ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਅਤੇ ਲੋਕ-ਹਿਤੈਸ਼ੀ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *