ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਸਫ਼ਲਪ੍ਰੀਤ ਸਿੰਘ ਅਤੇ ਐਡਵੋਕੇਟ ਰਜਤ ਥਰੇਜਾ ਨੇ ਨਵ-ਨਿਰਵਾਚਿਤ ਪ੍ਰਧਾਨ ਅਮਨਦੀਪ ਬੱਬੂ ਧਾਰੀਵਾਲ ਅਤੇ ਉਨ੍ਹਾਂ ਦੇ ਪੂਰੇ ਪੈਨਲ ਨੂੰ ਇਸ ਸ਼ਾਨਦਾਰ ਜਿੱਤ ‘ਤੇ ਮੁਬਾਰਕਬਾਦ ਪੇਸ਼ ਕੀਤੀ।ਇਸ ਮੌਕੇ ਚੁਣੇ ਗਏ ਅਹੁਦੇਦਾਰਾਂ ਵਿੱਚ ਉਪ ਪ੍ਰਧਾਨ ਵਜੋਂ ਸ਼ਰੂਤੀ ਭੀਮਵਾਲ, ਸਕੱਤਰ ਵਜੋਂ ਗੌਰਵ ਧੂੜੀਆ, ਸੰਯੁਕਤ ਸਕੱਤਰ ਵਜੋਂ ਨੇਹਾ ਸ਼੍ਰੀ ਅਤੇ ਖਜ਼ਾਨਚੀ ਵਜੋਂ ਰਿਧਮ ਵਧਵਾ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ।ਨਵੀਂ ਟੀਮ ਨੂੰ ਵਧਾਈ ਦੇਣ ਵਾਲਿਆਂ ਵਿੱਚ ਐਡਵੋਕੇਟ ਚਿਮਨ ਲਾਲ, ਐਡਵੋਕੇਟ ਬੰਟੀ, ਐਡਵੋਕੇਟ ਜਗਦੀਸ਼, ਐਡਵੋਕੇਟ ਗੋਕਲ ਮਿੱਢਾ ਅਤੇ ਐਡਵੋਕੇਟ ਸ਼ਰਵਣ ਕੁਮਾਰ ਸਮੇਤ ਬਾਰ ਦੇ ਕਈ ਹੋਰ ਪ੍ਰਮੁੱਖ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੀਂ ਟੀਮ ਤੋਂ ਵਕੀਲਾਂ ਅਤੇ ਅਦਾਲਤੀ ਕੰਮਕਾਜ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨ ਦੀ ਉਮੀਦ ਪ੍ਰਗਟਾਈ।