ਅਬੋਹਰ ਰੋਡ ’ਤੇ ਹੋਲਸੇਲ ਮੋਬਾਇਲ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ, ਵਾਰਦਾਤ ਸੀਸੀਟੀਵੀ ’ਚ ਕੈਦ-

Spread the love
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਮਨਜੀਤ ਸਿੱਧੂ):- ਸ਼ਹਿਰ ਦੇ ਅਬੋਹਰ ਰੋਡ ’ਤੇ ਬੀਤੀ ਦਰਮਿਆਨੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਹੋਲਸੇਲ ਮੋਬਾਇਲ ਦੀ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਕੀਮਤੀ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਹ ਵਾਰਦਾਤ ਦੁਕਾਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਦੁਕਾਨ ਮਾਲਕ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ 3 ਵਜੇ ਅਣਪਛਾਤੇ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋ ਕੇ ਗੱਲੇ ਵਿੱਚ ਪਈ ਨਗਦੀ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ। ਉਨ੍ਹਾਂ ਦੱਸਿਆ ਕਿ ਨੇੜਲੇ ਮੰਦਰ ਵਿੱਚੋਂ ਵੀ ਕਰੀਬ 4 ਤੋਂ 5 ਹਜ਼ਾਰ ਰੁਪਏ ਦੀ ਨਗਦੀ ਅਤੇ ਹੋਰ ਕੀਮਤੀ ਸਮਾਨ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ। ਸੀਸੀਟੀਵੀ ਫੁਟੇਜ ਵਿੱਚ 2 ਤੋਂ 3 ਵਿਅਕਤੀ ਵਾਰਦਾਤ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਹਨ।ਵਿਸ਼ਾਲ ਕੁਮਾਰ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਦੌਰਾਨ ਵੀ ਅਬੋਹਰ ਰੋਡ ’ਤੇ ਕੁਝ ਦੁਕਾਨਾਂ ਦੇ ਸ਼ਟਰ ਤੋੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੁਕਾਨਾਂ ਦੇ ਬਾਹਰ ਲੱਗੀਆਂ ਸਟਰੀਟ ਲਾਈਟਾਂ ਬੰਦ ਰਹਿਣ ਕਾਰਨ ਹਨੇਰੇ ਦਾ ਫਾਇਦਾ ਚੋਰਾਂ ਵੱਲੋਂ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ 15 ਅਗਸਤ ਦੇ ਮੱਦੇਨਜ਼ਰ ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਵਧਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਚੋਰੀ ਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਚੋਰੀ ਹੋਇਆ ਸਮਾਨ ਬਰਾਮਦ ਕਰਵਾ ਕੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾਵੇ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *