ਅਭੀ ਹੱਲਣ ਆਮ ਆਦਮੀ ਪਾਰਟੀ ਹਲਕਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ 

Spread the love
ਨੂਰਪੁਰਬੇਦੀ :  ਦਲਜੀਤ ਚ ਨੋਲੀ ਆਮ ਆਦਮੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਦੇਣ ਦੀ ਲੜੀ ਤਹਿਤ ਨੌਜਵਾਨ ਆਗੂ ਅਭੀ ਹੱਲਣ ਨੂੰ ਹਲਕਾ ਰੂਪਨਗਰ ਦੇ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਇਲਾਕੇ ਦੇ ਵੱਖ-ਵੱਖ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨਇਸ ਮੌਕੇ ਅਭੀ ਹੱਲਣ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਹਿਨੁਮਾਈ ਅਤੇ ਪ੍ਰੇਰਣਾ ਸਦਕਾ ਹੀ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ। ਉਹ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕਰਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਉਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਫ਼ੈਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ।ਅਭੀ ਹੱਲਣ ਨੇ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ‘ਤੇ ਪੂਰਾ ਉਤਰਣ ਲਈ ਹਰ ਸਮੇਂ ਤਤਪਰ ਰਹਿਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਸਮੂਹ ਪਾਰਟੀ ਆਗੂਆਂ, ਵਰਕਰਾਂ ਅਤੇ ਸ਼ੁਭਚਿੰਤਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਵਧਾਈ ਅਤੇ ਹੌਸਲਾ ਅਫ਼ਜ਼ਾਈ ਦਿੱਤੀ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *