ਅਮਨ ਢਿੱਲੋਂ ਗੰਡੀਵਿੰਡ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਹਲਕਾ ਯੂਥ ਪ੍ਰਧਾਨ – ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦਿੱਤੀ ਸ਼ੁਭਕਾਮਨਾਵਾਂ

Spread the love
ਤਰਨਤਾਰਨ, 31 ਅਗਸਤ ( ਮੱਖਣ ਮਨੋਜ )- ਪਿੰਡ ਗੰਡੀਵਿੰਡ ਦੇ ਨੌਜਵਾਨ ਆਗੂ ਅਮਨ ਢਿੱਲੋਂ ਗੰਡੀਵਿੰਡ ਨੂੰ ਹਲਕਾ ਯੂਥ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਇਲਾਕੇ ‘ਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇਂ ਅਮਨ ਢਿੱਲੋਂ ਨੂੰ ਦਿਲੋਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ।ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਪਣੇ ਸ਼ੁਭਕਾਮਨਾ ਸੰਦੇਸ਼ ‘ਚ ਕਿਹਾ ਕਿ ਅਮਨ ਢਿੱਲੋਂ ਇੱਕ ਮਿਹਨਤੀ, ਇਮਾਨਦਾਰ ਅਤੇ ਜੁਝਾਰੂ ਨੌਜਵਾਨ ਆਗੂ ਹਨ। ਉਨ੍ਹਾਂ ਕਿਹਾ, “ਆਸ ਕਰਦੇ ਹਾਂ ਕਿ ਤੁਸੀਂ ਆਪਣੀ ਮਿਹਨਤ, ਲਗਨ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਹਲਕੇ ਦੀ ਨੌਜਵਾਨੀ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰੋਗੇ।”ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਅਮਨ ਢਿੱਲੋਂ ਵਰਗੇ ਨੌਜਵਾਨਾਂ ਦੇ ਅੱਗੇ ਆਉਣ ਨਾਲ ਪਾਰਟੀ ਨੂੰ ਹਲਕੇ ‘ਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਅਮਨ ਢਿੱਲੋਂ ਦੇ ਉੱਜਵਲ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਅਮਨ ਢਿੱਲੋਂ ਗੰਡੀਵਿੰਡ ਨੇ ਵਿਧਾਇਕ ਸਾਹਿਬ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਲਕੇ ਦੇ ਹਰ ਨੌਜਵਾਨ ਦੀ ਆਵਾਜ਼ ਨੂੰ ਬੁਲੰਦ ਕਰਨਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *