*ਅਮਰੀਕਾ ਆਪਣੇ ਤੋਂ ਕਮਜ਼ੋਰ ਦੇਸ਼ਾਂ ‘ਤੇ ਕਰ ਰਿਹਾ ਐ ਥਾਣੇਦਾਰੀ – ਜਗਜੀਤ ਸਿੰਘ ਡੱਲੇਵਾਲ*

Spread the love

ਤੋ,16 ਅਪ੍ਰੈਲ( ਰਘੂਨੰਦਨ ਪਰਾਸ਼ਰ ):ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪਿੰਡ ਡੱਲੇਵਾਲਾ ਵਿਖ਼ੇ ਚੱਲ ਰਹੇ ਰੋਸ ਮੋਰਚੇ ਤੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ. ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਚੌਧਰ ਕਾਇਮ ਰੱਖਣ ਵਾਲਾ ਦੇਸ਼ ਅਮਰੀਕਾ ਆਪਣੇ ਤੋਂ ਕਮਜ਼ੋਰ ਮੁਲਕਾਂ ‘ਤੇ ਆਪਣੀ ਸਰਦਾਰੀ ਕਾਇਮ ਰੱਖਣ ਲਈ ਥਾਣੇਦਾਰੀ ਕਰਦਾ ਆ ਰਿਹਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਇਸੇ ਤਰ੍ਹਾਂ 1994 ਦੇ ਅਪ੍ਰੈਲ ਵਿੱਚ ਵਰਲਡ ਬੈਂਕ ਦੇ ਰਾਹੀਂ ਇਸੇ ਦੇਸ਼ ਨੇ ਤਾਨਾਸ਼ਾਹੀ ਕਰਦਿਆਂ ਬਾਂਹ ਮਰੋੜ ਕੇ ਆਪਣੇ ਤੋਂ ਕਮਜ਼ੋਰ 109 ਮੁਲਕਾਂ ਦੇ ਕਿਸਾਨਾਂ ਦੀ ਖੇਤੀ ਨੂੰ ਬਰਬਾਦ ਕਰਨ ਲਈ ਗੈਟ ਵਰਗੇ ਸਮਝੌਤੇ ‘ਤੇ ਦਸਤਖ਼ਤ ਕਰਵਾਏ ਸਨ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਅਮਰੀਕਾ ਦੇ ਦਬਾਅ ਹੇਠ ਦੇਸ਼ ਦੀ ਕਿਸਾਨੀ ਦੇ ਖੇਤਰ ਨੂੰ ਉਜਾੜਨ ਲਈ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਕਿਸਾਨਾਂ ਨਾਲ ਧੋਖਾ ਕਰਦਿਆਂ ਮੀਟਿੰਗ ‘ਤੇ ਗਏ ਹੋਏ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਧੋਖੇ ਨਾਲ ਮੋਰਚੇ ਨੂੰ ਚੁਕਵਾਇਆ ਹੈ। ਉਹਨਾਂ ਕਿਹਾ ਕਿ ਮੇਰੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਉਸੇ ਦਿਨ ਤੋਂ ਪਿੰਡ ਡੱਲੇਵਾਲਾ ਵਿਖ਼ੇ ਆਪਣੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੀ ਧੋਖਾਧੜੀ ਦੇ ਖਿਲਾਫ਼ ਅੱਜ ਵੀ ਕਿਸਾਨਾਂ ਦਾ ਪ੍ਰਦਰਸ਼ਨ ਉਸੇ ਤਰ੍ਹਾਂ ਜਾਰੀ ਹੈ। ਉਹਨਾਂ ਦੱਸਿਆ ਕਿ ਇਸ ਪਿੰਡ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਵੱਲੋਂ ਇੱਕ ਵਿਸ਼ਾਲ ਕਾਨਫਰੰਸ ਵੀ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੀਤੀ ਜਾ ਚੁੱਕੀ ਹੈ ਅਤੇ ਸਿੱਧੂਪੁਰ ਜਥੇਬੰਦੀ ਵੱਲੋਂ ਭਰਵੀਂ ਮੀਟਿੰਗ ਵੀ ਪਿਛਲੇ ਦਿਨੀਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਉਹਨਾਂ ਦੱਸਿਆ ਕਿ ਅੱਜ ਵੀ ਇਸ ਧਰਨੇ ਵਿੱਚ ਲਗਾਤਾਰ 60-70 ਕਿਸਾਨ ਅਤੇ 20-30 ਕਿਸਾਨ ਬੀਬੀਆਂ ਦਿਨ ਰਾਤ ਦੀ ਹਾਜ਼ਰੀ ਦੇ ਰਹੇ ਹਨ! ਜਿਨ੍ਹਾਂ ਦੇ ਰਹਿਣ ਸਹਿਣ ਅਤੇ ਲੰਗਰ ਦੀ ਜ਼ਿੰਮੇਵਾਰੀ ਪਿੰਡ ਡੱਲੇਵਾਲਾ ਦੀ ਸਮੁੱਚੀ ਸੰਗਤ ਵੱਲੋਂ ਨਿਭਾਈ ਜਾ ਰਹੀ ਹੈ। ਪਿੰਡ ਡੱਲੇਵਾਲਾ ਵਿਖ਼ੇ ਚੱਲ ਰਹੇ ਮੋਰਚੇ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ੍ਰ ਜਗਜੀਤ ਸਿੰਘ ਡੱਲੇਵਾਲ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਨੰਬਰਦਾਰ ਬਾਜਾਖਾਨਾ, ਬਲਾਕ ਸਾਦਿਕ ਦੇ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਛਿੰਦਾ ਸਿੰਘ ਕਾਬਲ ਵਾਲਾ, ਬਾਬਾ ਵੀਰ ਸਿੰਘ ਬਾਜਾਖਾਨਾ, ਗੁਰਪ੍ਰੀਤ ਸਿੰਘ ਸਿੱਧੂ ਵਾੜਾ ਭਾਈਕਾ, ਜਸਪਾਲ ਸਿੰਘ ਸਾਧਾਂਵਾਲਾ, ਇਕਬਾਲ ਸਿੰਘ ਵਾੜਾ ਭਾਈਕਾ, ਗੁਰਪ੍ਰੀਤ ਸਿੰਘ ਮੁਮਾਰਾਂ, ਗੁਰਲਾਲ ਸਿੰਘ, ਗੁਰਾਂਦਿੱਤਾ ਸਿੰਘ, ਮੱਖਣ ਸਿੰਘ  ਆਦਿ ਵੱਡੀ ਗਿਣਤੀ ਕਿਸਾਨ ਆਗੂ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *