ਅਮਰੀਕਾ ਵਿੱਚ ਸਾਇਲੈਂਟ ਅਟੈਕ ਕਾਰਨ ਨੌਜਵਾਨ ਦੀ ਮੌਤ, ਪਿੰਡ ਜੰਡਮੰਘੋਲੀ ਵਿੱਚ ਸੋਗ ਦੀ ਲਹਿਰ

Spread the love
ਘਨੌਰ 19 ਜੁਲਾਈ (ਅਭਿਸ਼ੇਕ ਸੂਦ) ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਾਇਲੈਂਟ ਅਟੈਕ ਕਾਰਨ ਮੌਤ ਹੋ ਜਾਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਾਰਥਿਵ ਦੇਹ ਜਦੋਂ ਪਿੰਡ ਜੰਡਮੰਘੋਲੀ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ।ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਸਰਵਾਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਜੀਤ ਸਿੰਘ, ਕਰਨੈਲ ਸਿੰਘ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ ਨੌਂ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ, ਜਿੱਥੇ ਅਚਾਨਕ ਸਾਇਲੈਂਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇੱਕ ਭੈਣ ਨੂੰ ਛੱਡ ਗਿਆ ਹੈ। ਇਕਲੌਤੇ ਪੁੱਤਰ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਿੱਚ ਵੀ ਗਮਗੀਨ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਕਰਮਜੀਤ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਸੁਰਿੰਦਰ ਸਿੰਘ ਸਰਵਾਰਾ ਸਮੇਤ ਕਈ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਹਾਜ਼ਰ ਲੋਕਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਸਰਵਾਰਾ ਨੇ ਦੱਸਿਆ ਕਿ ਗੁਰਜੀਤ ਸਿੰਘ ਸਰਵਾਰਾ ਦਾ ਅੰਤਿਮ ਸੰਸਕਾਰ ਕੱਲ੍ਹ (20 ਜੁਲਾਈ) ਨੂੰ ਪਿੰਡ ਜੰਡਮੰਘੋਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ, ਜਿੱਥੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕਾ ਨਿਵਾਸੀਆਂ ਦੇ ਸ਼ਾਮਲ ਹੋਣਗੇ। ਫੋਟੋ ਕੈਪਸ਼ਨ ਗੁਰਜੀਤ ਸਿੰਘ ਸਰਵਾਰਾ ਦੀ ਫਾਇਲ ਤਸਵੀਰ
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *