ਅਮਲੋਹ ਵਿੱਚ 500 ਡਰੋਨਾਂ ਨੇ ਆਸਮਾਨ ’ਚ ਉਕੇਰੀਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ 650ਵੀਂ ਜਯੰਤੀ ਨੂੰ ਸਮਰਪਿਤ ਡਰੋਨ ਸ਼ੋਅ ਦੇਖਣ ਲਈ ਪਰਿਵਾਰਾਂ ਸਮੇਤ ਪਹੁੰਚੀ ਭਾਰੀ ਭੀੜ

Spread the love
ਅਮਲੋਹ, 15 ਸਤੰਬਰ (ਅਜੇ ਕੁਮਾਰ)=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ 650ਵੀਂ ਜਯੰਤੀ ਨੂੰ ਸਮਰਪਿਤ ਵਿਸ਼ਾਲ ਡਰੋਨ ਸ਼ੋਅ ਮੰਗਲਵਾਰ ਨੂੰ ਅਨਾਜ ਮੰਡੀ ਅਮਲੋਹ ਵਿਖੇ ਕਰਵਾਇਆ ਗਿਆ। ਸ਼ੋਅ ਦੌਰਾਨ ਕਰੀਬ 500 ਡਰੋਨਾਂ ਨੇ ਆਸਮਾਨ ਵਿੱਚ ਵੱਖ-ਵੱਖ ਆਕਰਸ਼ਕ ਆਕ੍ਰਿਤੀਆਂ ਬਣਾਈਆਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਚਨਾਂ ਅਤੇ ਮਹਾਨ ਸਿੱਖਿਆਵਾਂ ਨੂੰ ਦਰਸਾਇਆ।ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਮਾਰਗਦਰਸ਼ਕ ਹਨ।ਡਰੋਨ ਸ਼ੋਅ ਦੇਖਣ ਲਈ ਅਮਲੋਹ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਲੋਕ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਅਨਾਜ ਮੰਡੀ ਵਿੱਚ ਇਕੱਠੇ ਹੋਏ ਅਤੇ ਆਸਮਾਨ ਵਿੱਚ ਡਰੋਨਾਂ ਰਾਹੀਂ ਦਿਖਾਈਆਂ ਗਈਆਂ ਮਨਮੋਹਕ ਝਾਕੀਆਂ ਦਾ ਆਨੰਦ ਮਾਣਿਆ। ਇਕੱਠੇ 500 ਡਰੋਨਾਂ ਦੀ ਪੇਸ਼ਕਾਰੀ ਦਰਸ਼ਕਾਂ ਲਈ ਖਾਸ ਖਿੱਚ ਦਾ ਕੇਂਦਰ ਰਹੀ।ਪ੍ਰੋਗਰਾਮ ਵਿੱਚ ਐੱਸਡੀਐੱਮ ਅਮਲੋਹ ਹਰਵੀਰ ਕੌਰ, ਡੀਐੱਸਪੀ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਵਾਹਨਾਂ ਦੀ ਪਾਰਕਿੰਗ, ਲੋਕਾਂ ਦੇ ਬੈਠਣ, ਬਿਜਲੀ ਦੀ ਨਿਰਵਿਘਨ ਸਪਲਾਈ, ਪੀਣ ਵਾਲੇ ਪਾਣੀ ਅਤੇ ਐਮਰਜੈਂਸੀ ਸੇਵਾਵਾਂ ਲਈ ਐਂਬੂਲੈਂਸ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।ਡਰੋਨ ਸ਼ੋਅ ਦੌਰਾਨ ਅਨਾਜ ਮੰਡੀ ਦਾ ਮਾਹੌਲ ਉਤਸ਼ਾਹ ਅਤੇ ਸ਼ਰਧਾ ਨਾਲ ਭਰ ਗਿਆ। ਲੋਕਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ।ਫੋਟੋ ਕੈਪਸ਼ਨ: ਅਨਾਜ ਮੰਡੀ ਅਮਲੋਹ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ 650ਵੀਂ ਜਯੰਤੀ ਨੂੰ ਸਮਰਪਿਤ ਡਰੋਨ ਸ਼ੋਅ ਦੇਖਦੇ ਹੋਏ ਲੋਕ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *