ਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ

Spread the love
ਜੈਤੋ, 24 ਸਤੰਬਰ (ਮਨਜੀਤ ਸਿੰਘ ਢੱਲਾ)- ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਵਿਖੇ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਦੇ ਵੱਖ-ਵੱਖ ਪੇਪਰਾਂ ਦੇ ਨਤੀਜੇ ਐਲਾਨੇ ਗਏ। ਪ੍ਰੀਖਿਆ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੰਗੇ ਵਿਹਾਰ ਸਬੰਧੀ ਆਪਣੀ ਸਮਝ ਦਾ ਪ੍ਰਗਟਾਵਾ ਕੀਤਾ।ਪੇਪਰ-1 ਦੇ ਨਤੀਜਿਆਂ ਵਿੱਚ ਜਮਾਤ ਚੌਥੀ ਦੇ ਵਿਦਿਆਰਥੀਆਂ ਜਸਕੀਰਤ ਅਤੇ ਸਤਿਅਮ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵੰਸ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਪੇਪਰ-2 ਵਿੱਚ ਮਨਕਰਨ ਸਿੰਘ ਜਮਾਤ ਛੇਵੀਂ, ਮਨਸੀਰਤ ਕੌਰ ਜਮਾਤ ਸੱਤਵੀਂ ਅਤੇ ਨਿਮਰਿਤ ਕੌਰ ਜਮਾਤ ਅੱਠਵੀਂ ਨੇ ਮੈਰਿਟ ਵਿੱਚ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਸਫਲ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਨੈਤਿਕ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਵਿੱਚ ਇਮਾਨਦਾਰੀ, ਸਤਿਕਾਰ, ਸਹਿਯੋਗ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਵਰਗੀਆਂ ਜੀਵਨ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਗਿਆਨ ਵਿਦਿਆਰਥੀਆਂ ਨੂੰ ਸਫਲਤਾ ਵੱਲ ਲੈ ਜਾਂਦਾ ਹੈ, ਜਦਕਿ ਨੈਤਿਕ ਕਦਰਾਂ-ਕੀਮਤਾਂ ਉਨ੍ਹਾਂ ਨੂੰ ਚੰਗਾ ਇਨਸਾਨ ਬਣਨ ਵਿੱਚ ਸਹਾਇਤਾ ਕਰਦੀਆਂ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *