ਅਸ਼ੋਕ ਕਟਾਰੀਆ ਵੱਲੋਂ ਪਿੰਡ ਬਾਗੋਵਾਲ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ

Spread the love
ਬਲਾਚੌਰ , 18 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਕਾਠਗੜ੍ਹ ਦੇ ਨੇੜੇ ਪਿੰਡ ਬਾਗੋਵਾਲ ਵਿਖੇ ਅੱਜ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਜਥੇ ਨੂੰ ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਨੂੰ ਮਿਲਣ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ ਮੌਕੇ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਬਜ਼ੁਰਗਾਂ ਦਾ ਸਤਿਕਾਰ ਸਾਡੀ ਪਹਿਲ ਹੈ।” ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ। ਉਨ੍ਹਾਂ ਨੇ ਮੌਜੂਦ ਸੰਗਤ ਅਤੇ ਯਾਤਰੀਆਂ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਲੋਕ-ਭਲਾਈ ਪਹਿਲ ਬਾਰੇ ਅਹਿਮ ਜਾਣਕਾਰੀ ਵੀ ਸਾਂਝੀ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਹਾ ਲੈ ਸਕਣ। ਜਥੇ ਨੂੰ ਰਵਾਨਾ ਕਰਨ ਮੌਕੇ ਸਤਨਾਮ ਜਲਾਲਪੁਰ ਨੇ ਸ਼ਰਧਾਲੂਆਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਅਤੇ ਆਖਿਆ ਕਿ ਵਾਹਿਗੁਰੂ ਸਮੂਹ ਯਾਤਰੀਆਂ ਦੀ ਇਸ ਪਵਿੱਤਰ ਯਾਤਰਾ ਨੂੰ ਸੁਖਮਈ, ਸੁਰੱਖਿਅਤ ਅਤੇ ਮੰਗਲਮਈ ਬਣਾਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *