ਅਸਲਾ ਲਾਇੰਸਸ ਧਾਰਕ ਆਪਣੇ ਅਸਲਾ ਲਾਇਸੰਸ ਈ ਸੇਵਾ ਸਾਫਟਵੇਅਰ ਰਾਹੀਂ ਸੇਵਾ ਕੇਂਦਰਾਂ ਵਿੱਚ ਤੁਰੰਤ ਨਵੀਨ ਕਰਵਾਉਣ

Spread the love

ਫਰੀਦਕੋਟ, 18 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਈ. ਗਵਰਨੈਂਸ ਸੁਸਾਇਟੀ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਅਸਲਾ ਧਾਰਕਾਂ ਨੇ ਮਿਤੀ 1 ਜਨਵਰੀ 2020 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ- ਸੇਵਾ ਸਾਫਟਵੇਅਰ  ਵਿੱਚ ਕੋਈ ਸਰਵਿਸ ਪ੍ਰਾਪਤ ਨਹੀਂ ਕੀਤੀ ਹੈ, ਉਨ੍ਹਾਂ ਵਿਅਕਤੀਆਂ ਨੂੰ ਮਿਤੀ 1 ਜਨਵਰੀ 2025 ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ ਸੇਵਾ ਵਿੱਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਵਾਸੀ ਜੋ ਅਸਲਾ ਧਾਰਕ ਹਨ, ਵੱਲੋਂ ਆਪਣਾ ਅਸਲਾ ਲਾਇਸੰਸ ਮਿਤੀ 1 ਜਨਵਰੀ 2020 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਸੇਵਾ ਕੇਂਦਰ ਵਿੱਚ ਈ-ਸੇਵਾ ਸਾਫਟਵੇਅਰ ਰਾਹੀਂ ਨਵੀਨ ਜਾਂ ਹੋਰ ਸਰਵਿਸ ਪ੍ਰਾਪਤ ਨਹੀਂ ਕੀਤੀ, ਉਹ ਤੁਰੰਤ ਆਪਣੇ ਅਸਲਾ ਲਾਇਸੰਸ ਸਬੰਧੀ ਕੋਈ ਸਰਵਿਸ ਸੇਵਾ ਕੇਂਦਰਾਂ ਵਿੱਚੋਂ ਮਿਤੀ 31 ਦਸੰਬਰ 2024 ਤੋਂ ਪਹਿਲਾਂ ਹਰ ਹਾਲਤ ਵਿੱਚ ਕਰਵਾਉਣ ਲਈ ਨਜਦੀਕੀ ਸੇਵਾ ਕੇਂਦਰਾਂ ਪਾਸ ਲੋੜੀਂਦੇ ਦਸਤਾਵੇਜ ਜਮ੍ਹਾਂ ਕਰਵਾਉਣ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *