ਅੰਮ੍ਰਿਤਸਰ ਪੱਛਮੀ ਹਲਕੇ ਵਿੱਚ  ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: ਡਾ. ਸੰਧੂ ਵਿਧਾਨ ਸਭਾ ਵਿੱਚ ਸਵਾਲ ਦੇ ਜਵਾਬ ਦੌਰਾਨ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤਾ ਭਰੋਸਾ

Spread the love
ਅੰਮ੍ਰਿਤਸਰ, 4 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) =ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਤਰਜੀਹ ਦੇ ਆਧਾਰ ’ਤੇ ਬਦਲਿਆ ਜਾਵੇਗਾ।ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਿਧਾਨ ਸਭਾ ਵਿੱਚ ਸਵਾਲ ਨੰਬਰ 1887 ਰਾਹੀਂ ਅੰਮ੍ਰਿਤਸਰ ਪੱਛਮੀ ਹਲਕੇ ਦੇ ਇਲਾਕਿਆਂ ਸ੍ਰੀ ਛੇਹਰਟਾ ਸਾਹਿਬ, ਘਨੂਪੁਰ ਕਾਲੇ, ਕੋਟ ਖਾਲਸਾ ਅਤੇ ਪੁਤਲੀਘਰ ਵਿੱਚ ਪੀਣ ਵਾਲੇ ਪਾਣੀ ਦੀਆਂ ਕਰੀਬ 50 ਸਾਲ ਪੁਰਾਣੀਆਂ ਪਾਈਪਾਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਸਰਕਾਰ ਦਾ ਧਿਆਨ ਦਿਵਾਇਆ ਕਿ ਇਨ੍ਹਾਂ ਪੁਰਾਣੀਆਂ ਪਾਈਪਾਂ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਨੂੰ ਬਦਲਣ ਲਈ ਵਿਸ਼ੇਸ਼ ਯੋਜਨਾ ਜਾਂ ਪੈਕੇਜ ਦੀ ਲੋੜ ਹੈ।ਸਵਾਲ ਦਾ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 2.98 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਦੇ ਸੈਕਸ਼ਨ ਵਿਛਾਏ ਜਾ ਚੁੱਕੇ ਹਨ, ਜਦਕਿ 1.42 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀਆਂ ਪਾਈਪ ਲਾਈਨਾਂ ਦੀ ਮੁਰੰਮਤ ਕਰਵਾਈ ਗਈ ਹੈ।ਮੰਤਰੀ ਨੇ ਕਿਹਾ ਕਿ ਡਾ. ਜਸਬੀਰ ਸਿੰਘ ਸੰਧੂ ਵੱਲੋਂ ਜਿਨ੍ਹਾਂ ਇਲਾਕਿਆਂ ਦੀ ਲੋੜ ਦਰਸਾਈ ਜਾਵੇਗੀ, ਉਨ੍ਹਾਂ ਥਾਵਾਂ ’ਤੇ ਪੁਰਾਣੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨੂੰ ਪਹਿਲ ਦੇ ਆਧਾਰ ’ਤੇ ਬਦਲਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀ ਅਤੇ ਨਿਰਵਿਘਨ ਪਾਣੀ ਸਪਲਾਈ ਯਕੀਨੀ ਬਣਾਈ ਜਾ ਸਕੇ।ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਨਾਲ ਸਬੰਧਤ ਹਰ ਜ਼ਰੂਰੀ ਮੁੱਦੇ ਨੂੰ ਵਿਧਾਨ ਸਭਾ ਅਤੇ ਸਰਕਾਰ ਦੇ ਪੱਧਰ ’ਤੇ ਲਗਾਤਾਰ ਉਠਾਉਂਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *