ਅੱਖਾਂ ਦੀ ਰੌਸ਼ਨੀ ਵੰਡਦੀ ਸੇਵਾ ਨੂੰ ਸਲਾਮ, ਸਰਬਜੀਤ ਖਾਲਸਾ ਨੇ ਸੰਤ ਰਿਸ਼ੀ ਰਾਮ ਨਾਲ ਮਿਲਾਇਆ ਸੇਵਾ ਦਾ ਸੁਰ ਲੋੜਵੰਦਾਂ ਦੀਆਂ ਅੱਖਾਂ ਵਿੱਚ ਚਾਨਣ ਭਰਦਾ ਹਸਪਤਾਲ, ਸੰਸਥਾ ਨੂੰ ਵੱਧ ਤੋਂ ਵੱਧ ਗ੍ਰਾਂਟ ਦੇਣ ਦਾ ਭਰੋਸਾ : ਸਰਬਜੀਤ ਸਿੰਘ ਖਾਲਸਾ 

Spread the love
ਜੈਤੋ, 6 ਸਤੰਬਰ (ਮਨਜੀਤ ਸਿੰਘ ਢੱਲਾ): ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਅੱਜ ਸੰਤ ਜਲਾਲ ਵਾਲਿਆਂ ਦੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦੇ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਸੰਚਾਲਕ ਸੰਤ ਰਿਸ਼ੀ ਰਾਮ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਸੰਤ ਰਿਸ਼ੀ ਰਾਮ ਜੀ ਵੱਲੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੂੰ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਤ ਰਿਸ਼ੀ ਰਾਮ ਜੀ ਨੇ ਸੰਸਥਾ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਹਰ ਸਾਲ ਗਰੀਬ ਅਤੇ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਰੀਬ 9 ਹਜ਼ਾਰ ਮਰੀਜ਼ਾਂ ਦੇ ਅੱਖਾਂ ਦੇ ਅਪਰੇਸ਼ਨ ਮੁਫ਼ਤ ਕੀਤੇ ਜਾਂਦੇ ਹਨ। ਮਰੀਜ਼ਾਂ ਲਈ ਦਵਾਈਆਂ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਸੰਸਥਾ ਵੱਲੋਂ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਸੰਸਥਾ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇਸ ਸੇਵਾ ਨੂੰ ਅਤੀ ਉੱਤਮ ਕਾਰਜ ਦੱਸਿਆ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀਆਂ ਅੱਖਾਂ ਵਿੱਚ ਚਾਨਣ ਭਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ।ਉਨ੍ਹਾਂ ਸੰਤ ਰਿਸ਼ੀ ਰਾਮ ਜੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਵੱਧ ਤੋਂ ਵੱਧ ਗ੍ਰਾਂਟ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕਰਨਗੇ, ਤਾਂ ਜੋ ਸੰਸਥਾ ਵੱਲੋਂ ਚਲਾਏ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *