ਅੱਚਾੜਿਕੀ ਵਿਖੇ ‘ਆਪ’ ਨੂੰ ਮਿਲਿਆ ਮਜ਼ਬੂਤ ਸਹਾਰਾ: ਸਾਬਕਾ ਸਰਪੰਚ ਚਮਕੌਰ ਸਿੰਘ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ

Spread the love
ਪੱਟੀ ਸਦੀਕ, 25 ਅਗਸਤ (ਬਲਕਰਨ ਸਿੰਘ ਮਸ਼ਾਲ):ਪਿੰਡ ਅੱਚਾੜਿਕੀ ਵਿਖੇ ਉਸ ਸਮੇਂ ਆਮ ਆਦਮੀ ਪਾਰਟੀ (ਆਪ) ਦਾ ਆਧਾਰ ਹੋਰ ਮਜ਼ਬੂਤ ਹੋ ਗਿਆ, ਜਦੋਂ ਪਿੰਡ ਦੇ ਸਾਬਕਾ ਸਰਪੰਚ ਸ੍ਰੀ ਚਮਕੌਰ ਸਿੰਘ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਰਸਮੀ ਤੌਰ ‘ਤੇ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਵਿਸ਼ੇਸ਼ ਸਮਾਗਮ ਵਿੱਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ਿਵਲਾਲ ਡੋਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਚਾੜਿਕੀ ਉਨ੍ਹਾਂ ਦਾ ਜਨਮ ਸਥਾਨ ਹੈ ਅਤੇ ਪਿੰਡ ਵਾਸੀਆਂ ਨਾਲ ਉਨ੍ਹਾਂ ਦਾ ਰਿਸ਼ਤਾ ਰਾਜਨੀਤਿਕ ਤੋਂ ਵੱਧ ਭਾਵਨਾਤਮਕ ਹੈ। ਉਨ੍ਹਾਂ ਸਾਬਕਾ ਸਰਪੰਚ ਚਮਕੌਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਡਿਸਪੈਂਸਰੀ ਦੀ ਉਸਾਰੀ, ਪਾਣੀ ਦੀ ਨਿਕਾਸੀ ਅਤੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ ਦੀਆਂ ਮੰਗਾਂ ਰੱਖੀਆਂ ਗਈਆਂ। ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਲੰਬਿਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਆਗੂਆਂ ਨੇ ਦਾਅਵਾ ਕੀਤਾ ਕਿ ਸਾਬਕਾ ਸਰਪੰਚ ਅਤੇ ਉਨ੍ਹਾਂ ਦੀ ਟੀਮ ਦੇ ਸ਼ਾਮਲ ਹੋਣ ਨਾਲ ਪਿੰਡ ਪੱਧਰ ‘ਤੇ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਹਿੱਤ ਵਿੱਚ ਹੋਰ ਵੀ ਤੇਜ਼ੀ ਨਾਲ ਕੰਮ ਕੀਤੇ ਜਾਣਗੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *