ਕੁਰਾਲੀ 23ਜੁਲਾਈ (ਜਗਦੇਵ ਸਿੰਘ )ਅੱਜ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਛਾਂਦਾਰ ਪੌਦੇ ਲਾਏ ਗਏ। ਇਸ ਮੌਕੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਸਮਾਜ ਸੇਵੀ ਸੁਖਵਿੰਦਰ ਸਿੰਘ ਗਿੱਲ ਸਮੇਤ ਹੋਰ ਕਰਮਚਾਰੀ ਨੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਲੋੜ ਹੈ ਅਤੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।






