ਅੱਤ ਦੀ ਗਰਮੀ ‘ਚ ਰਾਸ਼ਨ ਕਿੱਟਾਂ ਲਈ ਡੀਪੂਆਂ ‘ਤੇ ਲੱਗੀਆਂ ਲੰਬੀਆਂ ਕਤਾਰਾਂ, ਖਪਤਕਾਰ ਤੇ ਡੀਪੂ ਹੋਲਡਰ ਪ੍ਰੇਸ਼ਾਨ

Spread the love

ਪੰਨੀਵਾਲਾ ਫੱਤਾ, ਰਾਜਦੀਪ ਸਿੰਘ ਖਹਿਰਾ: ਪੰਜਾਬ ਸਰਕਾਰ ਵੱਲੋਂ 2026 ਦੌਰਾਨ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਲਈ ਕਾਰਡ ਹੋਲਡਰਾਂ ਲਈ ਬਾਇਓਮੈਟਰਿਕ ਕੇਵਾਈਸੀ ਦੀ ਪ੍ਰਕਿਰਿਆ ਲਾਜ਼ਮੀ ਕੀਤੀ ਗਈ ਹੈ। ਡੀਪੂ ਹੋਲਡਰਾਂ ਅਨੁਸਾਰ ਇੱਕ ਖਪਤਕਾਰ ਦੀ ਬਾਇਓਮੈਟਰਿਕ ਤਸਦੀਕ ਕਰਨ ਵਿੱਚ ਘੱਟੋ-ਘੱਟ 15 ਤੋਂ 20 ਮਿੰਟ ਦਾ ਸਮਾਂ ਲੱਗ ਰਿਹਾ ਹੈ, ਜਿਸ ਕਾਰਨ ਡੀਪੂਆਂ ‘ਤੇ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਅੱਤ ਦੀ ਗਰਮੀ ਵਿੱਚ ਘੰਟਿਆਂ ਉਡੀਕ ਕਰਨ ਲਈ ਮਜਬੂਰ ਖਪਤਕਾਰ ਡੀਪੂ ਹੋਲਡਰਾਂ ਉੱਤੇ ਇਲਜ਼ਾਮ ਲਗਾ ਰਹੇ ਹਨ ਕਿ ਉਹ ਜਾਣ-ਬੁੱਝ ਕੇ ਕੰਮ ਵਿੱਚ ਦੇਰੀ ਕਰ ਰਹੇ ਹਨ, ਜਦਕਿ ਡੀਪੂ ਹੋਲਡਰਾਂ ਦਾ ਕਹਿਣਾ ਹੈ ਕਿ ਉਹ ਸਰਕਾਰੀ ਨਿਯਮਾਂ ਅਨੁਸਾਰ ਹੀ ਕਾਰਵਾਈ ਕਰ ਰਹੇ ਹਨ। ਇਸ ਸਥਿਤੀ ਕਾਰਨ ਕਈ ਥਾਵਾਂ ‘ਤੇ ਖਪਤਕਾਰਾਂ ਅਤੇ ਡੀਪੂ ਹੋਲਡਰਾਂ ਵਿਚਾਲੇ ਤਕਰਾਰ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਉਧਰ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਹੋਣ ਕਾਰਨ ਦਿਹਾੜੀਦਾਰ ਵਰਗ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਲਈ ਲੰਬੇ ਸਮੇਂ ਤੱਕ ਕਤਾਰਾਂ ਵਿੱਚ ਖੜ੍ਹੇ ਰਹਿਣ ਕਾਰਨ ਉਨ੍ਹਾਂ ਦੀ ਦਿਹਾੜੀ ਪ੍ਰਭਾਵਿਤ ਹੋ ਰਹੀ ਹੈ। ਡੀਪੂ ਹੋਲਡਰਾਂ ਅਨੁਸਾਰ ਇੱਕ ਦਿਨ ਵਿੱਚ ਵੱਧ ਤੋਂ ਵੱਧ 30 ਤੋਂ 40 ਖਪਤਕਾਰਾਂ ਨੂੰ ਹੀ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲ ਮੰਗ ਕੀਤੀ ਹੈ ਕਿ ਖਪਤਕਾਰਾਂ ਦੀ ਸਹੂਲਤ ਲਈ ਬਾਇਓਮੈਟਰਿਕ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇ ਅਤੇ ਇੱਕ ਵਾਰ ਤਸਦੀਕ ਤੋਂ ਬਾਅਦ ਹੀ ਕਿੱਟਾਂ ਜਾਰੀ ਕਰਨ ਦੀ ਵਿਵਸਥਾ ਕੀਤੀ ਜਾਵੇ। ਇਸ ਮੌਕੇ ਡੀਪੂ ਹੋਲਡਰ ਹਰਮਨਦੀਪ ਸਿੰਘ, ਹਰਭੇਜ ਸਿੰਘ ਢਿੱਲੋਂ ਅਤੇ ਪਿੰਡ ਦੇ ਹੋਰ ਵਸਨੀਕ ਵੀ ਮੌਜੂਦ ਸਨ।  ਕੈਪਸ਼ਨ ਫੋਟੋ ਪਿੰਡ ਰੱਤਾ ਟਿੱਬਾ ਚ ਆਪਣੀ ਵਾਰੀ ਦੀ ਉਡੀਕ ਕਰਦੇ ਖਪਤਕਾਰ

  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *