ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Spread the love
ਸ੍ਰੀ ਕੀਰਤਪੁਰ ਸਾਹਿਬ,17 ਸਤੰਬਰ, (ਮਨਦੀਪ) =ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ  ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਧਾਰਮਿਕ ਅਸਥਾਨਾਂ ’ਤੇ ਪਹੁੰਚਣੀਆਂ ਸ਼ੁਰੂ ਹੋ ਗਈਆਂ,ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਹਰ ਸੰਗਰਾਂਦ ਦੀ ਤਰ੍ਹਾਂ ਅੱਜ ਅੱਸੂ ਦੀ ਸੰਗਰਾਂਦ ਮੌਕੇ ਧਾਰਮਿਕ ਦੀਵਾਨ ਸਜਾਇਆ ਗਿਆ। ਦੀਵਾਨ ਦੌਰਾਨ  ਭਾਈ  ਤਜੇਸਵਰ ਸਿੰਘ ਹਜੂਰੀ ਰਾਗੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਕੀਰਤਨੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਇਸ ਮੌਕੇ ਬੀਬੀ ਸੰਦੀਪ ਕੌਰ ਲੈਹਲ ਦੇ ਕਵਿਸ਼ਰੀ ਜਥੇ ਅਤੇ ਬੀਬੀ ਹਰਿੰਦਰ ਕੌਰ ਖਾਲਸਾ ਦੇ ਢਾਡੀ ਜਥੇ ਨੇ ਆਈਆਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਅਤੇ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ, ਭਾਈ ਕੁਲਦੀਪ ਸਿੰਘ ਦਬੁਰਜੀ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ  ਅਤੇ ਗੁਰੂ ਸਾਹਿਬ ਦੁਆਰਾ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਧਾਰਮਿਕ ਦੀਵਾਨ ਵਿੱਚ ਪਹੁੰਚੀਆਂ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਸਨ। ਇਸ ਮੌਕੇ ਭਾਈ ਸੁਖਬੀਰ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ , ਭਾਈ ਰਣਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਭਾਈ ਪਰਮਜੀਤ ਸਿੰਘ ਗ੍ਰੰਥੀ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਬਲਵੰਤ ਸਿੰਘ ਸਟੋਰ ਕੀਪਰ, ਸਤਨਾਮ ਸਿੰਘ ਸਹਾਇਕ  ਸਟੋਰ ਕੀਪਰ ,ਨਰਾਇਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸੇ ਤਰ੍ਹਾਂ ਕੀਰਤਪੁਰ ਸਾਹਿਬ ਵਿਖੇ ਸਥਿਤ ਦਰਗਾਹ ਬਾਬਾ ਬੁੱਢਣ ਸ਼ਾਹ ਜੀ ਵਿਖੇ ਵੀ ਅੱਸੂ ਦੀ ਸੰਗਰਾਂਦ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪੂਰੇ ਦਿਨ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦੇ ਹੋਰ ਧਾਰਮਿਕ ਅਸਥਾਨਾਂ ’ਤੇ ਸੰਗਤਾਂ ਦੀ ਆਮਦ ਲੱਗੀ ਰਹੀ । ਫੋਟੋ ਕੈਪਸਨ  ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਕੀਰਤਨ ਕਰਦੇ ਹੋਏ ਕੀਰਤਨੀ ਜੱਥਾ ਅਤੇ ਮੱਥਾ ਟੇਕਦੀ ਹੋਈ ਸੰਗਤ
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *