ਆਂਗਣਵਾੜੀ ਸੈਂਟਰ ‘ਚ ਮਨਾਇਆ ਗਿਆ ਰੱਖੜੀ ਦਾ  ਤਿਉਹਾਰ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਇੱਕ-ਦੂਜੇ ਨੂੰ ਰੱਖੜੀ ਬੰਨ੍ਹ ਕੇ ਦਿੱਤਾ ਪਿਆਰ ਦਾ ਸੰਦੇਸ਼

Spread the love
ਮਾਛੀਵਾੜਾ ਸਾਹਿਬ, 27 ਅਗਸਤ (ਸੁੱਚਾ ਬੰਗੜ) ਸਥਾਨਕ ਆਂਗਣਵਾੜੀ ਸੈਂਟਰ ਨੰਬਰ 122, ਮਾਛੀਵਾੜਾ ਸਾਹਿਬ ਵਿਖੇ ਆਂਗਣਵਾੜੀ ਵਰਕਰ ਕੁਲਵੰਤ ਕੌਰ ਨੀਲੋਂ ਦੀ ਅਗਵਾਈ ਹੇਠ ਰੱਖੜੀ ਦਾ ਪਵਿੱਤਰ ਤਿਉਹਾਰ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਆਂਗਣਵਾੜੀ ਸੈਂਟਰ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਪ੍ਰੋਗਰਾਮ ਵਿੱਚ ਸੈਂਟਰ ਦੇ ਛੋਟੇ-ਛੋਟੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਵੱਲੋਂ ਰੱਖੜੀ ਦੇ ਤਿਉਹਾਰ ਨਾਲ ਸਬੰਧਤ ਰੰਗ-ਬਿਰੰਗੇ ਅਤੇ ਖ਼ੂਬਸੂਰਤ ਪੋਸਟਰ ਬਣਾਏ ਗਏ ਅਤੇ ਰੱਖੜੀ ਦੀ ਥਾਲੀ ਨੂੰ ਵੀ ਸੁੰਦਰ ਢੰਗ ਨਾਲ ਸਜਾਇਆ ਗਿਆ। ਸੈਂਟਰ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਇੱਕ-ਦੂਜੇ ਦੇ ਰੱਖੜੀ ਬੰਨ੍ਹਣ ਦੀ ਰਸਮ ਅਦਾ ਕੀਤੀ। ਭੈਣਾਂ ਨੇ ਆਪਣੇ ਭਰਾਵਾਂ ਦੇ ਮੱਥੇ ‘ਤੇ ਤਿਲਕ ਲਗਾ ਕੇ ਰੱਖੜੀ ਬੰਨ੍ਹੀ ਅਤੇ ਮੂੰਹ ਮਿੱਠਾ ਕਰਵਾਇਆ, ਜਿਸ ਨਾਲ ਸਾਰਾ ਮਾਹੌਲ ਖੁਸ਼ੀ ਭਰਿਆ ਹੋ ਗਿਆ।ਇਸ ਦੌਰਾਨ ਆਂਗਣਵਾੜੀ ਵਰਕਰ ਕੁਲਵੰਤ ਕੌਰ ਨੀਲੋਂ ਵੱਲੋਂ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਰੱਖੜੀ ਦਾ ਤਿਉਹਾਰ ਸਿਰਫ ਇੱਕ ਧਾਗਾ ਨਹੀਂ, ਸਗੋਂ ਭੈਣ-ਭਰਾ ਦੇ ਅਟੁੱਟ ਪਿਆਰ, ਸਤਿਕਾਰ ਅਤੇ ਵਿਸ਼ਵਾਸ ਦਾ ਪਵਿੱਤਰ ਪ੍ਰਤੀਕ ਹੈ, ਜੋ ਸਾਡੀ ਸੰਸਕ੍ਰਿਤੀ ਨੂੰ ਜੋੜ ਕੇ ਰੱਖਦਾ ਹੈ। ਇਸ ਖ਼ਾਸ ਮੌਕੇ ‘ਤੇ ਗੁਰਪ੍ਰੀਤ ਕੌਰ, ਰੇਖਾ, ਦੀਪਿਕਾ, ਸਮਰ ਸ਼ਰਮਾ, ਸੁਲਤਾਨ ਸਰੋਏ, ਪ੍ਰਿੰਸ, ਅਰਮਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *