ਆਗਮਨਪ੍ਰੀਤ ਕੌਰ ਭੁੱਚਰ ਖੁਰਦ ਨੇ ਨੀਟ ਪ੍ਰੀਖਿਆ ਵਿੱਚ 98 ਫੀਸਦੀ ਅੰਕ ਹਾਸਲ ਕਰਕੇ ਪਿੰਡ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ

Spread the love
ਸਰਾਏ ਅਮਾਨਤ ਖਾਂ, 6 ਅਗਸਤ (ਗੁਰਸ਼ਰਨ ਸਿੰਘ ਔਲਖ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਨ ਭਗਤ ਦੇ ਜੋਨ ਪ੍ਰਧਾਨ ਪਰਮਜੀਤ ਸਿੰਘ ਛੀਨਾ ਅਤੇ ਸਕੱਤਰ ਹਰਪ੍ਰੀਤ ਸਿੰਘ ਭੁੱਚਰ ਦੀ ਅਗਵਾਈ ਹੇਠ ਜੋਨ ਦੀ ਟੀਮ ਵੱਲੋਂ ਪਿੰਡ ਭੁੱਚਰ ਖੁਰਦ ਦੀ ਬੇਟੀ ਆਗਮਨਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਮਾਤਾ ਰਾਜਬੀਰ ਕੌਰ ਜਿਸ ਨੇ ਨੀਟ ਪ੍ਰੀਖਿਆ ਵਿੱਚ 98 ਫੀਸਦੀ ਅੰਕ ਹਾਸਲ ਕਰਕੇ ਨੀਟ ਪ੍ਰੀਖਿਆ ਪਾਸ ਕੀਤੀ। ਦੱਸਿਆ ਜਾਂਦਾ ਹੈ ਕਿ ਇਹ ਬੇਟੀ ਬਾਡਰ ਏਰੀਏ ਦੇ ਨਜਦੀਕ ਪਿੰਡ ਭੁੱਚਰ ਖੁਰਦ ਦੀ ਰਹਿਣ ਵਾਲੀ ਹੈ ਜਿਸ ਨੇ ਨੀਟ ਪ੍ਰੀਖਿਆ ਪਾਸ ਕਰਕੇ ਆਪਣੇ ਮਾਂ- ਬਾਪ, ਪਿੰਡ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਸੈਨ ਭਗਤ ਦੇ ਕੋਰ ਕਮੇਟੀ ਵੱਲੋਂ ਬੇਟੀ ਆਗਮਨਪ੍ਰੀਤ ਕੌਰ ਅਤੇ ਸਾਰੇ ਪਰਿਵਾਰ ਨੂੰ ਸਿਰਪਾਓ ਭੇਟ ਕੀਤਾ ਅਤੇ ਵਧਾਈ ਦਿੱਤੀ। ਜੋਨ ਆਗੂਆਂ ਨੇ ਬੱਚਿਆਂ ਨੂੰ ਚੰਗੀ ਪੜ੍ਹਾਈ ਕਰਕੇ ਇਸ ਬੇਟੀ ਵਾਂਗ ਆਪਣੇ ਮਾਂ ਬਾਪ ਦਾ ਨਾਮ ਰੋਸ਼ਨ ਕਰਨ ਲਈ ਵੀ ਪ੍ਰੇਰਤ ਕੀਤਾ ਤੇ ਕਿਹਾ ਕਿ ਇਹ ਬਾਰਡਰ ਏਰੀਏ ਦੇ ਹੋਣ ਦੇ ਬਾਵਜੂਦ ਵੀ ਸਖਤ ਮਿਹਨਤ ਨਾਲ ਆਪਣੀ ਪ੍ਰੀਖਿਆ ਪਾਸ ਕੀਤੀ ਹੈ ਇਹ ਪਰਿਵਾਰ ਸਾਬਕਾ ਜਥੇਦਾਰ ਅਕਾਲ ਤਖਤ ਤੇਜਾ ਸਿੰਘ ਭੁੱਚਰ ਦੇ ਪਰਿਵਾਰ ਵਿੱਚੋਂ ਹਨ ।ਇਸ ਮੌਕੇ ਜੋਨ ਪ੍ਰੈਸ ਸਕੱਤਰ ਕੁਲਜੀਤ ਸਿੰਘ ਛੀਨਾ, ਜੋਨ ਸੀਨੀਅਰ ਆਗੂ ਕਸ਼ਮੀਰ ਸਿੰਘ ਭੁੱਚਰ, ਇਕਾਈ ਪ੍ਰਧਾਨ ਬਲਵਿੰਦਰ ਸਿੰਘ, ਮੇਜਰ ਸਿੰਘ, ਗੁਰਜੀਤ ਸਿੰਘ, ਮੁਖਤਿਆਰ ਸਿੰਘ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਗੁਰਬੀਰ ਸਿੰਘ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ
ਫੋਟੋ ਨੰ. 6/3-
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *