ਆਜ਼ਾਦੀ ਦਿਹਾੜੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਦਾ ਵਿਸ਼ੇਸ਼ ਸਨਮਾਨ ਕੁਸ਼ਤੀ ਦੇ ਖੇਤਰ ਵਿੱਚ ਜ਼ਿਲ੍ਹੇ ਦਾ ਨਾਮ ਦੇਸ਼ ਭਰ ਵਿੱਚ ਚਮਕਾਉਣ ਲਈ ਮਿਲਿਆ ਮਾਣ — ਜਾਡਲਾ ਦੇ ਸਨਮਾਨ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ

Spread the love
ਨਵਾਂਸ਼ਹਿਰ 16 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਈ.ਟੀ.ਆਈ. ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰੁਸਤਮ-ਏ-ਹਿੰਦ ਕੁਸ਼ਤੀ ਸੰਸਥਾ ਦੇ ਰਾਸ਼ਟਰੀ ਚੇਅਰਮੈਨ ਅਤੇ ਕੁਸ਼ਤੀ ਖੇਤਰ ਵਿੱਚ ਵਿਸ਼ੇਸ਼ ਪਹਿਚਾਣ ਬਣਾਉਣ ਵਾਲੇ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਅਤੇ ਕੁਸ਼ਤੀ ਸੰਸਥਾ ਨੂੰ ਸ਼ਾਨਦਾਰ ਸਨਮਾਨ ਪ੍ਰਦਾਨ ਕੀਤਾ ਗਿਆ। ਜ਼ਿਲ੍ਹੇ ਲਈ ਖੇਡ ਖੇਤਰ ਵਿੱਚ ਪਾਏ ਯੋਗਦਾਨ ਅਤੇ ਕੁਸ਼ਤੀ ਨੂੰ ਵੱਡੇ ਪੱਧਰ ’ਤੇ ਪ੍ਰਫੁੱਲਤ ਕਰਨ ਲਈ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਟਰਾਫੀ  ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਆਈ.ਏ.ਐਸ., ਐਸ.ਐਸ.ਪੀ. ਤੁਸ਼ਾਰ ਗੁਪਤਾ ਆਈ.ਪੀ.ਐਸ., ਐਮ.ਐਲ.ਏ. ਡਾ. ਸੁੱਖਵਿੰਦਰ ਕੁਮਾਰ ਸੁੱਖੀ, ਐਮ.ਐਲ.ਏ. ਸੰਤੋਸ਼ ਕਟਾਰੀਆ, ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵੱਲੋ ਭੇਟ ਕੀਤੀ ਗਈ ਇਹ ਸਨਮਾਨ ਕੁਸ਼ਤੀ ਦੰਗਲ ਨੇ ਬਣਾਈ ਦੇਸ਼ ਪੱਧਰੀ ਪਛਾਣ ਜੋ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਤੇ ਕੁਸ਼ਤੀ ਸੰਸਥਾ ਅਤੇ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪਿੰਡ ਜਾਡਲਾ ਵਿਖੇ ਕਰਵਾਇਆ ਗਿਆ ‘ਰੁਸਤਮ-ਏ-ਹਿੰਦ ਕੁਸ਼ਤੀ ਦੰਗਲ’ ਇਲਾਕੇ ਵਿੱਚ ਕੁਸ਼ਤੀ ਪ੍ਰੇਮੀਆਂ ਲਈ ਵੱਡਾ ਆਕਰਸ਼ਣ ਬਣਿਆ ਸੀ। ਇਸ ਮੁਕਾਬਲੇ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਨਾਮਵਰ ਭਲਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੰਗਲ ਰਾਹੀਂ ਜਾਡਲਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰਵਾਇਤੀ ਖੇਡ ਕੁਸ਼ਤੀ ਦੇ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਉਭਰਿਆ ਸੀ ਇਸ ਵੱਡੇ ਉਪਰਾਲੇ ਨੂੰ ਸਫਲ ਬਣਾਉਣ ਵਿੱਚ ਰਾਣਾ ਸੁਰੇਸ਼ ਸਿੰਘ, ਜਸਪਾਲ ਸਿੰਘ ਬੀਰੋਵਾਲ ਸਰਪੰਚ, ਰਾਜਿੰਦਰ ਸਿੰਘ ਸਾਬਕਾ ਸਰਪੰਚ, ਰਾਣਾ ਸਤੀਸ਼ ਕੁਮਾਰ, ਰਾਣਾ ਭਵਰ ਸਿੰਘ, ਕਾਮਰੇਡ ਬਲਬੀਰ ਸਿੰਘ ਜਾਡਲਾ, ਰਾਣਾ ਬਹਾਦਰ ਸਿੰਘ, ਰਾਣਾ ਚਰਨਜੀਤ ਸਿੰਘ ਬੱਬੀ, ਰਾਣਾ ਬਲਜੀਤ ਸਿੰਘ, ਰਾਣਾ ਜਵਾਹਰ ਸਿੰਘ, ਰਾਣਾ ਮਿੰਟਾ ਪੰਚ, ਸ਼ਮਸ਼ੇਰ ਸਿੰਘ ਜਾਡਲਾ ਅਤੇ ਸਮੂਹ ਇਲਾਕਾ ਵਾਸੀਆਂ ਦਾ ਅਹਿਮ ਸਹਿਯੋਗ ਰਿਹਾ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਇਸ ਸਨਮਾਨ ਨਾਲ ਪਿੰਡ ਜਾਡਲਾ ਸਮੇਤ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਲਾਕਾ ਵਾਸੀਆਂ ਨੇ ਕਿਹਾ ਕਿ ਇਹ ਸਨਮਾਨ ਜਾਡਲਾ ਲਈ ਹੀ ਨਹੀਂ, ਸਗੋਂ ਪੂਰੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ, ਕੁਸ਼ਤੀ ਸੰਸਥਾ ਅਤੇ ਪ੍ਰਬੰਧਕ ਕਮੇਟੀ ਵੱਲੋਂ ਕੁਸ਼ਤੀ ਦੀ ਪੁਰਾਤਨ ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਇਸ ਖੇਡ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਜਾਡਲਾ ਦੀ ਧਰਤੀ ਤੋਂ ਅਜਿਹੇ ਵੱਡੇ ਕੁਸ਼ਤੀ ਮੁਕਾਬਲੇ ਕਰਵਾਏ ਜਾਂਦੇ ਰਹਿਣਗੇ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *