—-ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ  —-ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਕੀਤੀ ਰਿਹਰਸਲ — ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼  —- 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ 

Spread the love
ਨਵਾਂਸ਼ਹਿਰ, 12 ਅਗਸਤ — ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਰਿਹਰਸਲ ਕਰਵਾਈ ਗਈ। ਜਿਸ ਦਾ ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿਕਾਸ) ਅਵਨੀਤ ਕੌਰ ਅਤੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਜਾਇਜ਼ਾ ਲਿਆ। ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਕਰਕੇ ਢੁਕਵੇਂ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਤੇ ਉਹਨਾਂ ਦੇ ਨਾਲ ਐਸਡੀਐਮ ਅਨਮਯਜੋਤ ਕੌਰ ਵੀ ਸਨ।ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ 15 ਅਗਸਤ ਨੂੰ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਹਰਸਲ ਦੌਰਾਨ ਪੰਜਾਬ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਦੀ ਰਿਹਰਸਲ ਕੀਤੀ ਗਈ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੀ ਰਿਹਰਸਲ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਰਿਹਰਸਲਾਂ ਦਾ ਸਿਲਸਿਲਾ ਜਾਰੀ ਰਹੇਗਾ ਅਤੇ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜਾਇਜ਼ਾ ਲਿਆ ਜਾਵੇਗਾ ਅਤੇ ਸਮਾਗਮ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਵੱਲੋ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਪੀ ਗਈ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *