ਆਜ਼ਾਦੀ ਦਿਹਾੜੇ ਮੌਕੇ ਸਮਰਾਲਾ ਫਾਇਰ ਬ੍ਰਿਗੇਡ ਦੇ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

Spread the love
ਸਮਰਾਲਾ: 16 ਅਗਸਤ (ਮੁਕੇਸ਼ ਵਰਮਾ) ਆਜ਼ਾਦੀ ਦਿਹਾੜੇ ਦੇ ਮੌਕੇ ਸਮਰਾਲਾ ਦੀ ਅਨਾਜ ਮੰਡੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਮਰਾਲਾ ਫਾਇਰ ਬ੍ਰਿਗੇਡ ਵੱਲੋਂ ਦਿੱਤੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਫਾਇਰ ਅਫਸਰ ਸਮੇਤ 7 ਕਰਮਚਾਰੀਆਂ ਨੂੰ ਐਸ.ਡੀ.ਐਮ. ਸਮਰਾਲਾ ਵੱਲੋਂ ਸਨਮਾਨਿਤ ਕੀਤਾ ਗਿਆ।ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਦੌਰਾਨ ਕਈ ਮੌਕਿਆਂ ’ਤੇ ਸ਼ਲਾਘਾਯੋਗ ਕੰਮ ਕੀਤੇ ਗਏ। ਖਾਸ ਕਰਕੇ ਚਾਈਨਾ ਡੋਰ ਵਿੱਚ ਫਸੇ ਕਈ ਪੰਛੀਆਂ ਦੀ ਜਾਨ ਬਚਾਉਣ ਦੇ ਨਾਲ-ਨਾਲ ਕਈ ਖ਼ਤਰਨਾਕ ਅੱਗ ਦੀਆਂ ਘਟਨਾਵਾਂ ਦੌਰਾਨ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਅੱਗ ’ਤੇ ਕਾਬੂ ਪਾਉਣ ਲਈ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਸਨਮਾਨਿਤ ਕੀਤੇ ਗਏ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵਿੱਚ ਫਾਇਰ ਅਫਸਰ ਆਸ਼ੀਸ਼ ਵਾਲੀਆ, ਡਰਾਈਵਰ ਸੋਹਣ ਸਿੰਘ, ਡਰਾਈਵਰ ਰਵਿੰਦਰ ਸਿੰਘ, ਫਾਇਰਮੈਨ ਜਗਰੂਪ ਸਿੰਘ, ਫਾਇਰਮੈਨ ਗੁਰਿੰਦਰ ਸਿੰਘ, ਫਾਇਰਮੈਨ ਨੀਰਜ ਕੁਮਾਰ ਵਰਮਾ ਅਤੇ ਫਾਇਰਮੈਨ ਦਵਿੰਦਰਪਾਲ ਸਿੰਘ ਸ਼ਾਮਲ ਸਨ।ਇਸ ਸਨਮਾਨ ਨਾਲ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵਿੱਚ ਉਤਸ਼ਾਹ ਦੀ ਲਹਿਰ ਪਾਈ ਗਈ। ਅਧਿਕਾਰੀਆਂ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *