ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ- ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮਾਗਮ ਦੀ ਤਿਆਰੀਆਂ ਦਾ ਲਿਆ ਜਾਇਜ਼ਾ-

Spread the love
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਮਨਜੀਤ ਸਿੱਧੂ):- ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਨੇ ਤਿਰੰਗਾ ਲਹਿਰਾ ਕੇ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪਰੇਡ ਦੀਆਂ ਟੁਕੜੀਆਂ ਦਾ ਮੁਆਇਨਾ ਕੀਤਾ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵੇਖੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਆਜ਼ਾਦੀ ਦਿਹਾੜੇ ਮੌਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪਰੇਡ ਕਮਾਂਡਰ ਡੀ.ਐਸ.ਪੀ. ਜੋਰਾ ਸਿੰਘ ਕਾਗੜਾ ਦੀ ਅਗਵਾਈ ਵਿੱਚ ਟੁਕੜੀਆਂ ਨੇ ਭਾਗ ਲਿਆ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫ਼ੀ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕਰਕੇ ਸਮਾਗਮ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਸਬੰਧੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਮਨਾਏ ਜਾਣ ਵਾਲੇ ਇਸ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਹੋਰ ਵਧਾਉਣ। ਇਸ ਮੌਕੇ ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਐਸ.ਪੀ. (ਐੱਚ) ਹਰਕਮਲ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਣ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ, ਡੀ.ਐਸ.ਪੀ. ਲੰਬੀ ਹਰਬੰਸ ਸਿੰਘ ਧਾਲੀਵਾਲ, ਡੀ.ਐਸ.ਪੀ. ਰਸ਼ਪਾਲ ਸਿੰਘ, ਕਾਰਜ ਸਾਧਕ ਅਫ਼ਸਰ ਵਰੁਨ ਸਹੋਤਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਆਦਿ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *