ਆਪਣੇ ਘਰ ਦੀ ਛੱਤ ‘ਤੇ ਤਿਰੰਗਾ ਲਹਿਰਾ ਕੇ ਦੇਸ਼ ਦਾ ਮਾਣ ਵਧਾਓ: ਭਾਜਪਾ ਆਗੂ ਚੌਧਰੀ ਅਸ਼ੋਕ ਬਾਂਠ  ਆਜ਼ਾਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਯਾਦ ਕਰਦਿਆਂ ਹਲਕਾ ਬਲਾਚੌਰ ਇੰਚਾਰਜ ਨੇ ਘਰ-ਘਰ ਤਿਰੰਗਾ ਲਹਿਰਾਉਣ ਦਾ ਦਿੱਤਾ ਸੱਦਾ

Spread the love
ਨਵਾਂਸ਼ਹਿਰ , 14 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )- ਦੇਸ਼ ਭਰ ਵਿੱਚ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਵਿੱਚ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਂਦੇ ਹੋਏ ਆਪਣੇ ਘਰ ਦੀ ਛੱਤ ‘ਤੇ ਕੌਮੀ ਤਿਰੰਗਾ ਜ਼ਰੂਰ ਲਹਿਰਾਉਣਾ ਚਾਹੀਦਾ ਹੈ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਅਸ਼ੋਕ ਬਾਂਠ ਨੇ ਆਪਣੇ ਘਰ ਦੀ ਛੱਤ ‘ਤੇ ਤਿਰੰਗਾ ਲਹਿਰਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।ਚੌਧਰੀ ਅਸ਼ੋਕ ਬਾਠ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇੱਕ ਨਵੇਂ ਭਾਰਤ ਦੀ ਸਿਰਜਣਾ ਕੀਤੀ ਹੈ ਅਤੇ ਦੇਸ਼ ਵਿੱਚ ਇਤਿਹਾਸਕ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਜੋ ਕਾਰਜ ਪਿਛਲੇ 70 ਸਾਲਾਂ ਦੌਰਾਨ ਨਹੀਂ ਹੋ ਸਕੇ ਸਨ, ਉਹ ਮੌਜੂਦਾ ਸਰਕਾਰ ਨੇ ਕਰਕੇ ਦਿਖਾਏ ਹਨ। ਉਨ੍ਹਾਂ ਸੱਦਾ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ‘ਤੇ ਪਹਿਰਾ ਦੇਣਾ ਚਾਹੀਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਮਹਾਨ ਦਿਹਾੜੇ ‘ਤੇ ਸਾਨੂੰ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਅਮਰ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦੇ ਹੋਏ ਆਪਣੇ ਘਰਾਂ ‘ਤੇ ਤਿਰੰਗਾ ਲਹਿਰਾ ਕੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਸਲਾਮ ਕਰਨਾ ਚਾਹੀਦਾ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *