ਸ੍ਰੀ ਮੁਕਤਸਰ ਸਾਹਿਬ (04/09/26)ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਅਤੇ ਫਰੀਦਕੋਟ ਰੇਂਜ ਦੀ ਡੀ.ਆਈ.ਜੀ. ਸ੍ਰੀਮਤੀ ਨਿਲਾਂਬਰੀ ਜਗਦਲੇ ਵਿਜੇ, ਆਈ.ਪੀ.ਐਸ. ਦੀਆਂ ਹਦਾਇਤਾਂ ਅਨੁਸਾਰ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਇਕੋ ਸਮੇਂ ਸਰਚ ਓਪਰੇਸ਼ਨ (CASO) ਚਲਾਇਆ ਗਿਆ।ਇਸ ਦੌਰਾਨ ਸ੍ਰੀ ਅਸ਼ੋਕ ਮੀਨਾ, ਆਈ.ਪੀ.ਐਸ., ਐਸ.ਪੀ. (ਡੀ.) ਦੀ ਨਿਗਰਾਨੀ ਹੇਠ ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ. ਗਿੱਦੜਬਾਹਾ, ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਲੰਬੀ ਸਮੇਤ ਸਬੰਧਤ ਥਾਣਿਆਂ ਦੇ ਮੁੱਖ ਅਫਸਰਾਂ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ।ਇਹ ਸਰਚ ਅਭਿਆਨ ਸਵੇਰੇ 05:00 ਵਜੇ ਸ਼ੁਰੂ ਕੀਤਾ ਗਿਆ। ਇਸ ਤਹਿਤ ਨਸ਼ਾ ਤਸਕਰੀ ਨਾਲ ਸਬੰਧਤ ਪਹਿਲਾਂ ਦਰਜ ਮੁਕੱਦਮਿਆਂ ਵਾਲੇ ਵਿਅਕਤੀਆਂ ਅਤੇ ਪੁਲਿਸ ਨੂੰ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਇਹ ਅਭਿਆਨ ਲਗਾਤਾਰ ਜਾਰੀ ਰੱਖਿਆ ਜਾਵੇਗਾ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਮਹੱਲਿਆਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਪਹਿਲਾਂ ਸ਼ਾਮਲ ਰਹੇ ਵਿਅਕਤੀਆਂ ਦੇ ਰਿਸ਼ਤੇਦਾਰਾਂ, ਸਾਥੀਆਂ ਅਤੇ ਸੰਭਾਵਿਤ ਟਿਕਾਣਿਆਂ ’ਤੇ ਵੀ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ। ਕਾਰਵਾਈ ਦੌਰਾਨ ਪਹਿਲਾਂ ਸਬੰਧਤ ਇਲਾਕਿਆਂ ਨੂੰ ਸੀਲ ਕਰਕੇ ਨਾਕਾਬੰਦੀ ਕੀਤੀ ਗਈ ਅਤੇ ਬਾਅਦ ਵਿੱਚ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਸੁਚੱਜੇ ਢੰਗ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ।PAIS ਅਤੇ VAHAN ਐਪ ਰਾਹੀਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਸਰਚ ਮੁਹਿੰਮ ਦੌਰਾਨ ਪੁਲਿਸ ਵੱਲੋਂ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਨਸ਼ਾ ਤਸਕਰਾਂ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸ਼ੱਕੀ ਨੰਬਰ ਪਲੇਟਾਂ ਅਤੇ ਵਾਹਨਾਂ ਦੀ ਜਾਣਕਾਰੀ ਦੀ ਜਾਂਚ ਲਈ VAHAN ਐਪ ਅਤੇ ਵਿਅਕਤੀਆਂ ਦੀ ਪਛਾਣ ਤੇ ਪਿਛੋਕੜ ਦੀ ਜਾਂਚ ਲਈ PAIS ਐਪ ਦੀ ਵਰਤੋਂ ਕੀਤੀ ਗਈ। ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਸਖ਼ਤ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਕਾਰਵਾਈਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਕਮਾਈ ਨਾਲ ਬਣਾਈ ਗਈ ਜਾਇਦਾਦ ਨੂੰ ਵੀ ਕਾਨੂੰਨ ਅਨੁਸਾਰ ਫਰੀਜ਼ ਕਰਵਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਕੋਲ ਨਸ਼ਿਆਂ ਦੀ ਤਸਕਰੀ ਜਾਂ ਇਸ ਨਾਲ ਸਬੰਧਤ ਕੋਈ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਸੇਫ ਪੰਜਾਬ ਹੈਲਪਲਾਈਨ: 97791-00200
ਪੁਲਿਸ ਹੈਲਪਲਾਈਨ: 112
ਪੁਲਿਸ ਕੰਟਰੋਲ ਰੂਮ, ਸ੍ਰੀ ਮੁਕਤਸਰ ਸਾਹਿਬ: 80549-42100
ਸੇਫ ਪੰਜਾਬ ਹੈਲਪਲਾਈਨ: 97791-00200
ਪੁਲਿਸ ਹੈਲਪਲਾਈਨ: 112
ਪੁਲਿਸ ਕੰਟਰੋਲ ਰੂਮ, ਸ੍ਰੀ ਮੁਕਤਸਰ ਸਾਹਿਬ: 80549-42100






