*ਆਪ’ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਭਾਰਾਪੁਰ, ਐਮਾ ਅਤੇ ਖਰੌੜ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ*

Spread the love
ਬਲਾਚੌਰ:6 ਸਤੰਬਰ(ਜਤਿੰਦਰਪਾਲ ਸਿੰਘ ਕਲੇਰ )ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਬਲਾਚੌਰ ਦੇ ਪਿੰਡ ਭਾਰਾਪੁਰ, ਐਮਾ ਅਤੇ ਖਰੌੜ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ।​ਇਸ ਮੌਕੇ ਸੀਨੀਅਰ ਆਮ ਆਦਮੀ ਪਾਰਟੀ (ਆਪ) ਆਗੂ ਅਸ਼ੋਕ ਕਟਾਰੀਆ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ਼ਰਧਾਲੂਆਂ ਦੇ ਜੱਥੇ ਨੂੰ ਹਰੀ ਝੰਡੀ ਦਿਖਾਈ ਅਤੇ ਸੁਖਦ ਯਾਤਰਾ ਦੀ ਕਾਮਨਾ ਕੀਤੀ।​ਯਾਤਰਾ ਨੂੰ ਰਵਾਨਾ ਕਰਨ ਸਮੇਂ ਸੰਬੋਧਨ ਕਰਦਿਆਂ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ। ਇਸੇ ਲੜੀ ਅਧੀਨ ਚਲਾਈ ਗਈ ਤੀਰਥ ਯਾਤਰਾ ਸਕੀਮ ਦੁਆਰਾ ਸੂਬੇ ਦੇ ਹਜ਼ਾਰਾਂ ਲੋਕਾਂ ਨੂੰ ਦੇਸ਼ ਭਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ।​ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸੁਖਾਲੀ ​ਯਾਤਰੀਆਂ ਦੀ ਸੁਰੱਖਿਆ ਅਤੇ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।​ਤੀਰਥ ਯਾਤਰਾ ‘ਤੇ ਜਾ ਰਹੇ ਪਿੰਡ ਭਾਰਾਪੁਰ, ਐਮਾ ਅਤੇ ਖਰੌੜ ਦੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਬਜ਼ੁਰਗਾਂ ਅਤੇ ਗਰੀਬ ਪਰਿਵਾਰਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਬਹੁਤ ਉਤਸ਼ਾਹ ਹੈ।​ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ, ਪੰਚ-ਸਰਪੰਚ, ਆਪ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *