‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਪਿੰਡ ਮਾਜਰਾ ਜੱਟਾਂ ਵਿਖੇ ਯਾਤਰਾ ਤੋਂ ਪਰਤੀ ਸੰਗਤ ਦਾ ਸਵਾਗਤ 

Spread the love
ਨਵਾਂਸ਼ਹਿਰ /ਕਾਠਗੜ੍ਹ 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਕਾਠਗੜ੍ਹ ਦੇ ਨੇੜੇ ਪਿੰਡ ਮਾਜਰਾ ਜੱਟਾਂ ਵਿਖੇ ਉਸ ਸਮੇਂ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਰੰਗਤ ਦਾ ਇੱਕ ਅਨੋਖਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਪਵਿੱਤਰ ਤੀਰਥ ਯਾਤਰਾ ਤੋਂ ਪਰਤੀ ਸੰਗਤ ਦਾ ਪਿੰਡ ਪਹੁੰਚਣ ਤੇ ਇਲਾਕਾ ਨਿਵਾਸੀਆਂ ਵੱਲੋਂ ਬੇਹੱਦ ਨਿੱਘਾ ਅਤੇ ਭਾਵੁਕ ਸਵਾਗਤ ਕੀਤਾ ਗਿਆ। ਇਸ ਯਾਤਰਾ ਦਾ ਅਨੰਦ ਮਾਣ ਕੇ ਵਾਪਸ ਆਏ ਸ਼ਰਧਾਲੂਆਂ ਦੇ ਚਿਹਰਿਆਂ ਤੇ ਆਤਮਿਕ ਸ਼ਾਂਤੀ, ਰੂਹਾਨੀ ਖੁਸ਼ੀ ਅਤੇ ਇੱਕ ਵੱਖਰਾ ਹੀ ਜਲੰਅ ਸਾਫ਼ ਝਲਕ ਰਿਹਾ ਸੀ। ਇਸ ਮੌਕੇ ਸਮੂਹ ਸੰਗਤ ਦੀ ਚੜ੍ਹਦੀ ਕਲਾ,ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਪਰਮਾਤਮਾ ਦੇ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ ਗਈ।ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਉੱਚੇਚੇ ਤੌਰ ਤੇ ਪਿੰਡ ਮਾਜਰਾ ਜੱਟਾਂ ਪਹੁੰਚ ਕੇ ਯਾਤਰਾ ਤੋਂ ਪਰਤੀ ਸੰਗਤ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਕੀਤੇ ਗਏ ਇਸ ਸ਼ਾਨਦਾਰ ਤੇ ਮੁਫ਼ਤ ਯਾਤਰਾ ਦੇ ਪ੍ਰਬੰਧਾਂ ਦੀ ਚੰਤਰਫ਼ਾ ਸ਼ਲਾਘਾ ਹੋਈ। ਪਿੰਡ ਵਾਸੀਆਂ ਅਤੇ ਯੂਥ ਆਗੂਆਂ ਵੱਲੋਂ ਇਸ ਸੁਚੱਜੇ ਉਪਰਾਲੇ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *