“ਆਪ” ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਓਹਨਾ ਦੀ ਟੀਮ ਦੇ ਵੱਲੋਂ ਤੀਆਂ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ

Spread the love
ਅੰਮ੍ਰਿਤਸਰ, 2 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਉਹਨਾਂ ਦੀ ਟੀਮ ਦੇ  ਵੱਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੀਆਂ ਰਸਮਾਂ ਦਾ ਆਨੰਦ ਮਾਣਿਆ।ਸਮਾਗਮ ਦੌਰਾਨ ਗਿੱਧਾ, ਬੋਲੀਆਂ, ਝੂਲੇ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਰੰਗਤ ਬਖ਼ਸ਼ੀ। ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸ਼ਿਰਕਤ ਕਰਕੇ ਤੀਆਂ ਦੇ ਤਿਉਹਾਰ ਨੂੰ ਯਾਦਗਾਰ ਬਣਾਇਆ।ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਸਮੂਹ ਭੈਣਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਦੇ ਹਨ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਅਜਿਹੇ ਸਮਾਗਮਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ।ਪ੍ਰੋਗਰਾਮ ਦੇ ਅੰਤ ਵਿੱਚ ਹਾਜ਼ਰ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ ਗਿਆ ਅਤੇ ਤੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਤੇ ਜਿਲਾ ਪ੍ਰਧਾਨ ਮਹਿਲਾਂ ਵਿੰਗ ਕਾਮਨਾ ਆਨੰਦ ,ਹਲਕਾ ਕਾਰਡੀਨੇਟਰ ਬਲਜੀਤ ਕੌਰ , ਕੌਂਸਲਰ ਸੰਦੀਪ ਸਿੰਘ,ਕੌਂਸਲਰ ਵਿਜੇ ਭਗਤ ,ਦਵਿੰਦਰ ਸੰਧੂ ,ਪੀ ਏ ਮਾਧਵ ਸ਼ਰਮਾ,ਅਮਰਜੀਤ ਵਾਲੀਆ ,ਦਿਲਬਾਗ ਵਡਾਲੀ,ਸਰਪੰਚ ਅਮਨਦੀਪ ਸਿੰਘ ,ਸਰਪੰਚ ਪਰਮਜੀਤ ਕੌਰ , ਸਰਪੰਚ ਰੰਧਾਵਾ,ਰਜਿੰਦਰ ਕੌਰ ਰਜੀਆ ,ਕੁਲਜੀਤ ਕੌਰ ,ਮੀਨੂ ਵਾਲੀਆ ,ਰੌਬਿਨਜੀਤ ਕੌਰ ,ਅਨੂੰ ਸਲਵਾਨ ,ਪਰਮਜੀਤ ਕੌਰ ,ਆਦਿ ਮੌਜੂਦ ਸਨ ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *