ਆਪ ਵੱਲੋ ਬਠਿੰਡਾ ਦਿਹਾਤੀ ਹਲਕੇ ਵਿੱਚ ਲੋਕ ਮਿਲਣੀਆਂ ‘ਚ ਲਿਆਂਦੀ ਤੇਜੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਕੀਤਾ ਪੂਰਾ – ਗੋਪਾਲ ਸਿੰਘ ਕੋਟਫੱਤਾ 

Spread the love
ਬਠਿੰਡਾ – 08 ਅਗਸਤ(ਪੱਤਰ ਪ੍ਰੇਰਕ ):ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਲੋਕ ਮਿਲਣੀਆਂ ‘ਚ ਤੇਜ਼ੀ ਲਿਆਉਂਦੇ ਹੋਏ ਹਲਕੇ ਦੇ ਪਿੰਡਾਂ ਬੰਬੀਹਾ, ਰਾਏਕੇ ਖੁਰਦ, ਬਹਾਦਰਗੜ੍ਹ ਜੰਡੀਆਂ, ਗਹਿਰੀ ਬੁੱਟਰ ਅਤੇ ਪਥਰਾਲਾ ਵਿਖੇ ਜਨ ਸਭਾਵਾਂ ਕੀਤੀਆਂ ਗਈਆਂ। ਇਹਨਾਂ ਲੋਕ ਮਿਲਣੀਆਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਦੁੱਖ ਸੁੱਖ ਸਾਂਝੇ ਕੀਤੇ।ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਯੋਗ ਨੀਤੀਆਂ ਕਾਰਨ ਸਿਰਫ ਚਾਰ ਸਾਲਾਂ ਵਿੱਚ ਹੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿਹਤ ਦੇ ਖੇਤਰ ਵਿੱਚ ਸੂਬੇ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕੀਤਾ ਗਿਆ ਹੈ।ਔਰਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਕੋਟਫੱਤਾ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਰ ਵਰਗ ਦੀਆਂ ਬਾਲਗ ਔਰਤਾਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ ਦੇ ਕੇ ਭਗਵੰਤ ਮਾਨ ਨੇ ਸੂਬੇ ਵਿੱਚ ਇਤਿਹਾਸ ਦਰਜ ਕਰ ਦਿੱਤਾ ਹੈ ਅਤੇ ਸੂਬੇ ਦੀਆਂ ਮਾਵਾਂ ਭੈਣਾਂ ਇਸ ਫੈਸਲੇ ਤੋਂ ਬਾਗੋ ਬਾਗ ਹਨ।ਇਸ ਮੌਕੇ ਉਨ੍ਹਾਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੱਲ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਹਰਦੀਪ ਸਿੰਘ ਸਰਾਂ, ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਚੇਅਰਮੈਨ ਲਖਵੀਰ ਸਿੰਘ ਮਾਨ, ਸੰਗਠਨ ਇੰਚਾਰਜ ਸਰਪੰਚ ਦੀਪ ਡੂੰਮਵਾਲੀ, ਯੂਥ ਆਗੂ ਸਰਪੰਚ ਸੁਖਜਿੰਦਰ ਰੋਮਾਣਾ, ਯੂਥ ਹਲਕਾ ਇੰਚਾਰਜ ਰੇਸ਼ਮ ਸਿੰਘ ਤਿਉਣਾ, ਬਲਾਕ ਪ੍ਰਧਾਨ ਸਰਪੰਚ ਚਰਨਜੀਤ ਸਿੰਘ, ਮਹਿਲਾ ਆਗੂ ਹਰਮਨਦੀਪ ਕੌਰ, ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਬਾਬੂ ਸਿੰਘ ਮਾਨ, ਯੂਥ ਬਲਾਕ ਪ੍ਰਧਾਨ ਖੁਸ਼ਦੀਪ ਸਿੰਘ, ਡਾ ਇੰਦਰਜੀਤ ਸਿੰਘ ਗਹਿਰੀ ਬੁੱਟਰ, ਸੰਦੀਪ ਢਿੱਲੋਂ ਬਲਾਕ ਪ੍ਰਧਾਨ, ਸਰਪੰਚ ਹਰਬੰਸ ਸਿੰਘ ਬੰਬੀਹਾ, ਸਰਪੰਚ ਰੇਸ਼ਮ ਸਿੰਘ ਰਾਏਕੇ ਖੁਰਦ, ਸਰਪੰਚ ਗੁਰਮੀਤ ਸਿੰਘ ਰਾਣਾ, ਸਰਪੰਚ ਜੱਗਾ ਸਿੰਘ, ਗੁਰਮੇਲ ਸਿੰਘ ਬਹਾਦਰਗੜ ਜੰਡੀਆਂ ਆਦਿ ਮੌਜੂਦ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *