‘ਆਪ’ ਸਰਕਾਰ ਦੇ ਵਿਕਾਸ ਦਾ ਦਾਅਵਾ ਹੋਇਆ ਫਲਾਪ: ਅੱਧ-ਵਿਚਾਲੇ ਲਟਕਿਆ ਪੁਲੀ ਦਾ ਨਿਰਮਾਣ, ਹਾਦਸਿਆਂ ਨੂੰ ਦਿੱਤਾ ਜਾ ਰਿਹਾ ਸੱਦਾ – ਐਡਵੋਕੇਟ ਪ੍ਰਵੇਸ਼ ਖੋਸਲਾ

Spread the love
ਬਲਾਚੌਰ 2 ਅਗਸਤ (ਜਤਿੰਦਰ ਪਾਲ ਸਿੰਘ ਕਲੇਰ) — ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਪਿੰਡਾਂ ਦੇ ਦੌਰੇ ਦੌਰਾਨ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਕਾਸ ਦੇ ਦਾਅਵੇ ਸਿਰਫ਼ ਕਾਗਜ਼ਾਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ, ਜਦੋਂ ਕਿ ਜ਼ਮੀਨੀ ਹਕੀਕਤ ਬੇਹੱਦ ਚਿੰਤਾਜਨਕ ਹੈ।ਜਾਣਕਾਰੀ ਦਿੰਦਿਆਂ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਦੱਸਿਆ ਕਿ ਜਦੋਂ ਉਹ ਆਪਣੀ ਟੀਮ ਅਤੇ ਸਾਥੀਆਂ ਸਮੇਤ ਇਲਾਕੇ ਦੇ ਪਿੰਡਾਂ ਦੇ ਦੌਰੇ ‘ਤੇ ਸਨ, ਤਾਂ ਉਨ੍ਹਾਂ ਦੇਖਿਆ ਕਿ ਪਿੰਡ ਆਲੋਵਾਲ ਤੇ ਬਕਾਪੁਰ ਤੋਂ ਦਿਆਲਾਂ ਵੱਲ ਜਾਣ ਵਾਲੇ ਮੁੱਖ ਰਸਤੇ ‘ਤੇ ਖੱਡ ਉੱਪਰ ਬਣਨ ਵਾਲੀ 8 ਮੀਟਰ ਪੁਲੀ ਦਾ ਨਿਰਮਾਣ ਕਾਰਜ ਪਿਛਲੇ ਲਗਭਗ ਦੋ ਸਾਲਾਂ ਤੋਂ ਅੱਧ-ਵਿਚਾਲੇ ਲਟਕਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਇੱਥੇ ਨੀਂਹ ਪੱਥਰ ਤਾਂ ਬੜੀ ਸ਼ਾਨ ਨਾਲ ਲਗਾ ਦਿੱਤਾ ਗਿਆ, ਪਰ ਨੀਂਹ ਪੱਥਰ ਰੱਖਣ ਤੋਂ ਬਾਅਦ ਕੰਮ ਨੂੰ ਅੱਧ ਵਿਚਕਾਰ ਹੀ ਛੱਡ ਕੇ ਅਧਿਕਾਰੀ ਅਤੇ ਸਰਕਾਰ ਕੁੰਭਕਰਨੀ ਨੀਂਦ ਸੌਂ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਇਸ ਰਸਤੇ ਤੋਂ ਰੋਜ਼ਾਨਾ ਲਗਭਗ 10 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਹੁੰਦੀ ਹੈ। ਪੁਲੀ ਦਾ ਕੰਮ ਅਧੂਰਾ ਹੋਣ ਕਰਕੇ ਲੋਕਾਂ ਲਈ ਇੱਥੋਂ ਲੰਘਣਾ ਬੇਹੱਦ ਖ਼ਤਰਨਾਕ ਬਣਿਆ ਹੋਇਆ ਹੈ ਅਤੇ ਹਰ ਵੇਲੇ ਕੋਈ ਵੱਡਾ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇੱਥੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਜਾਂ ਕੋਈ ਰਾਹਗੀਰ ਖੱਡ ‘ਚ ਡਿੱਗ ਕੇ ਆਪਣੀ ਜਾਨ ਗੁਆ ਬੈਠਦਾ ਹੈ, ਤਾਂ ਉਸ ਦਾ ਜ਼ਿੰਮੇਵਾਰ ਕੌਣ ਹੋਵੇਗਾ? ਕੀ ਇਸ ਦੀ ਜ਼ਿੰਮੇਵਾਰੀ ਮੌਜੂਦਾ ਐਮ.ਐਲ.ਏ. ਅਤੇ ਪੰਜਾਬ ਸਰਕਾਰ ਲਵੇਗੀ?ਐਡਵੋਕੇਟ ਖੋਸਲਾ ਨੇ ਤੰਜ ਕੱਸਦਿਆਂ ਕਿਹਾ ਕਿ ਸਰਕਾਰ ਨੇ ਨੀਂਹ ਪੱਥਰ ਤਾਂ ਸੁਰੱਖਿਅਤ ਬਣਾ ਕੇ ਪੱਕਾ ਕਰ ਦਿੱਤਾ ਹੈ, ਪਰ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਬਾਕੀ ਪੁਲੀ ਦਾ ਨਿਰਮਾਣ ਕਰਨਾ ਭੁੱਲ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੋਖਲੇ ਦਾਅਵੇ ਛੱਡ ਕੇ ਇਸ ਪੁਲੀ ਦੇ ਨਿਰਮਾਣ ਕਾਰਜ ਨੂੰ ਜਲਦ ਤੋਂ ਜਲਦ ਪੂਰਾ ਕਰਵਾਏ ਤਾਂ ਜੋ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਮੰਡੇਰ, ਸੁਖਵਿੰਦਰ ਸਿੰਘ ਖਾਲਸਾ ਅਤੇ ਬਲਦੇਵ ਸਿੰਘ ਖੋਸਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *