ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਅਣਮਿੱਥੇ ਸਮੇਂ ਦੀ ਹੜਤਾਲ ‘ਤੇ, ਮਰੀਜ਼ਾਂ ਨੂੰ ਹੋਈ ਖੱਜਲ-ਖੁਆਰੀ

Spread the love
ਤਪਾ ਮੰਡੀ, 27 ਜੁਲਾਈ (ਗੋਲਡੀ ਵਿਆਸ): ਪੰਜਾਬ ਭਰ ਦੇ ਸੱਦੇ ‘ਤੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਸਹਾਇਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਕਾਰਨ ਸਬ ਡਵੀਜ਼ਨ ਤਪਾ ਦੇ ਸਾਰੇ ਆਮ ਆਦਮੀ ਕਲੀਨਿਕ ਬੰਦ ਰਹੇ, ਜਿਸ ਨਾਲ ਇਲਾਜ ਲਈ ਪਹੁੰਚੇ ਮਰੀਜ਼ਾਂ ਨੂੰ ਕਾਫ਼ੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਮਰੀਜ਼ ਬਿਨਾਂ ਇਲਾਜ ਵਾਪਸ ਮੁੜ ਗਏ।ਇਸ ਮੌਕੇ ਡਾ. ਯਾਸ਼ ਗੋਇਲ, ਡਾ. ਹਰਪ੍ਰੀਤ, ਫਾਰਮਾਸਿਸਟ  ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਾਂਝਾ ਫਰੰਟ, ਪੰਜਾਬ ਦੇ ਸੱਦੇ ‘ਤੇ ਇਹ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਅਤੇ ਮੰਗਾਂ ਮੰਨਣ ਦਾ ਭਰੋਸਾ ਮਿਲਣ ਦੇ ਬਾਵਜੂਦ ਅਜੇ ਤੱਕ ਕੋਈ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਕਰਮਚਾਰੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਤਨਖ਼ਾਹ ਅਤੇ ਇੰਸੈਂਟਿਵ ਵਿੱਚ ਸਾਲਾਨਾ ਵਾਧਾ, ਕੈਜ਼ੁਅਲ ਅਤੇ ਮੈਡੀਕਲ ਛੁੱਟੀਆਂ ਦੀ ਵਿਵਸਥਾ, ਨੌਕਰੀ ਦੀ ਸੁਰੱਖਿਆ ਅਤੇ ਸੇਵਾਵਾਂ ਨੂੰ ਪੱਕਾ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਵੀ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ, ਪਰ ਅਜੇ ਤੱਕ ਕੋਈ ਠੋਸ ਫੈਸਲਾ ਜਾਂ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ।ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਦੇ ਸਾਹਮਣੇ ਵੀ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਅਣਮਿੱਥੇ ਸਮੇਂ ਦੀ ਹੜਤਾਲ ਅਤੇ ਸੰਘਰਸ਼ ਜਾਰੀ ਰਹੇਗਾ।ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਬਿਹਤਰ ਸਿਹਤ ਸੇਵਾਵਾਂ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਕੇ ਆਮ ਆਦਮੀ ਕਲੀਨਿਕਾਂ ਦੀਆਂ ਸਿਹਤ ਸੇਵਾਵਾਂ ਨੂੰ ਮੁੜ ਸੁਚਾਰੂ ਬਣਾਏ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *