ਆਮ ਆਦਮੀ ਕਲੀਨਿਕ ਦੁਤਾਰਾਂ ਵਾਲੀ ਵਿਖੇ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ‘ਏ.ਐਨ.ਸੀ. ਕੈਂਪ’ ਆਯੋਜਿਤ

Spread the love
ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਸਥਾਨਕ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਦੁਤਾਰਾਂ ਵਾਲੀ ਵਿਖੇ ਗਰਭਵਤੀ ਔਰਤਾਂ ਦੀ ਸਿਹਤ ਦੀ ਜਾਂਚ ਲਈ ਇੱਕ ਵਿਸ਼ੇਸ਼ ਏ.ਐਨ.ਸੀ. (ANC) ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਸੰਗਮ ਦੀ ਅਗਵਾਈ ਹੇਠ ਆਈਆਂ ਹੋਈਆਂ ਗਰਭਵਤੀ ਔਰਤਾਂ ਦਾ ਰੂਟੀਨ ਚੈੱਕਅਪ ਕੀਤਾ ਗਿਆ, ਮੁਫ਼ਤ ਲੇਬੋਟਰੀ ਟੈਸਟ ਕੀਤੇ ਗਏ ਅਤੇ ਲੋੜੀਂਦੀਆਂ ਦਵਾਈਆਂ ਤਕਸੀਮ ਕੀਤੀਆਂ ਗਈਆਂ। ਡਾ. ਸੰਗਮ ਨੇ ਮਾਤਾਵਾਂ ਨੂੰ ਗਰਭ ਅਵਸਥਾ ਦੌਰਾਨ ਸਹੀ ਖ਼ੁਰਾਕ, ਆਇਰਨ-ਫ਼ੋਲਿਕ ਐਸਿਡ ਦੀਆਂ ਗੋਲੀਆਂ ਦੀ ਵਰਤੋਂ ਅਤੇ ਸਮੇਂ-ਸਮੇਂ ‘ਤੇ ਡਾਕਟਰੀ ਮੁਆਇਨਾ ਕਰਵਾਉਣ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ। ਇਸ ਕੈਂਪ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਕਲੀਨਿਕਲ ਅਸਿਸਟੈਂਟ ਵਿਦਿਆ ਕੰਬੋਜ, ਫ਼ਾਰਮਾਸਿਸਟ ਅਫ਼ਸਰ (PO) ਵਿਜੇ ਕੁਮਾਰ, ਏ.ਐਨ.ਐਮ. ਕੌਸ਼ਲਿਆ, ਐਮ.ਪੀ.ਐਚ.ਡਬਲਿਊ. ਵਿਨੋਦ ਕੁਮਾਰ ਅਤੇ ਹੈਲਪਰ ਜਯੋਤੀ ਬਾਲਾ ਨੇ ਅਹਿਮ ਯੋਗਦਾਨ ਪਾਇਆ। ਸਿਹਤ ਟੀਮ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸੁਚੱਜੇ ਪ੍ਰਬੰਧਾਂ ਦੀ ਇਲਾਕਾ ਨਿਵਾਸੀਆਂ ਵੱਲੋਂ ਸ਼ਲਾਘਾ ਕੀਤੀ ਗਈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *