ਆਮ ਆਦਮੀ ਪਾਰਟੀ ‘ਚ ਵੱਡਾ ਸਿਆਸੀ ਧਮਾਕਾ: ਸ਼੍ਰੋਮਣੀ ਅਕਾਲੀ ਦਲ (ਬ) ਦੋਆਬਾ ਬੀਸੀ ਵਿੰਗ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਜਾਡਲਾ ਅਤੇ ਜਥੇਦਾਰ ਤਾਰਾ ਸਿੰਘ ਸ਼ੇਖਪੁਰਾ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਅਤੇ ਵਿਧਾਇਕ ਡਾਕਟਰ ਸੁੱਖੀ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ ਵੱਕਾਰੀ ਜੁਆਇਨਿੰਗ; ਇਲਾਕੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦਾ ਲਿਆ ਅਹਿਦ

Spread the love
ਨਵਾਂਸ਼ਹਿਰ 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਬਹੁਤ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ ) ਦੋਆਬਾ ਬੀਸੀ ਵਿੰਗ ਦੇ ਪ੍ਰਧਾਨ ਭੁਪਿੰਦਰ ਪਾਲ ਜਾਡਲਾ ਅਤੇ ਜਥੇਦਾਰ ਤਾਰਾ ਸਿੰਘ ਸ਼ੇਖਪੁਰਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ (ਬ) ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਹੋਏ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਿਆਸੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਾਰਟੀ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹਲਕੇ ਦੇ ਪ੍ਰਮੁੱਖ ਆਗੂ ਵਿਧਾਇਕ ਡਾਕਟਰ ਸੁੱਖੀ ਅਤੇ ਐਡਵੋਕੇਟ ਸੰਜੀਵ ਚੇਚੀ ਚੋਧਰੀ ਦੀ ਸਾਂਝੀ ਅਗਵਾਈ ਹੇਠ ਭਲਵਾਨ ਭੁਪਿੰਦਰ ਪਾਲ ਜਾਡਲਾ ਅਤੇ ਜਥੇਦਾਰ ਤਾਰਾ ਸਿੰਘ ਸ਼ੇਖੁਪੁਰਾ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉੱਚ ਪੱਧਰੀ ਸਮਾਗਮ ਵਿੱਚ ਪਾਰਟੀ ਦੀ ਸਮੁੱਚੀ ਜ਼ਿਲ੍ਹਾ ਅਤੇ ਹਲਕਾ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਚੋਧਰੀ ਸੰਜੀਵ ਚੇਚੀ, ਨਵਾਂਸ਼ਹਿਰ ਦੇ ਹਲਕਾ ਇੰਚਾਰਜ ਰੌਬੀ ਕੰਗ, ਚੇਅਰਮੈਨ ਇੰਪਰੂਵਮੈਂਟ ਟਰਸਟ ਸਤਨਾਮ ਜਲਵਾਹਾ , ਹਲਕਾ ਸੰਗਠਨ ਇੰਚਾਰਜ ਸੇਠੀ ਉਧਨਵਾਲ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲੱਕੀ ਲੱਧੜ ਸ਼ਾਮਲ ਸਨ। ਲੀਡਰਸ਼ਿਪ ਨੇ ਇਸ ਜੁਆਇਨਿੰਗ ਨੂੰ ਦੋਆਬਾ ਖੇਤਰ ਅਤੇ ਹਲਕਾ ਬਲਾਚੌਰ ਅੰਦਰ ਆਮ ਆਦਮੀ ਪਾਰਟੀ ਲਈ ਇੱਕ ਬਹੁਤ ਵੱਡੀ ਸਫ਼ਲਤਾ ਦੱਸਿਆ ਹੈ। ਭੁਪਿੰਦਰ ਪਾਲ ਜਾਡਲਾ ਦੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮਰਥਕਾਂ ਅਤੇ ਸਿਆਸੀ ਹਲਕਿਆਂ ਵੱਲੋਂ ਵੱਡੀ ਪੱਧਰ ‘ਤੇ ਬੱਲੇ-ਬੱਲੇ ਕੀਤੀ ਜਾ ਰਹੀ ਹੈ। ਸਥਾਨਕ ਆਗੂਆਂ ਨੇ ਇਸ ਸਿਆਸੀ ਮੱਲ ਦੀ ਸ਼ਲਾਘਾ ਕਰਦਿਆਂ ਬੜੇ ਜੋਸ਼ੀਲੇ ਅੰਦਾਜ਼ ਵਿੱਚ ਕਿਹਾ ਕਿ ‘ਉਮਰਾਂ ਛੋਟੀਆਂ ਅਤੇ ਮੱਲਾਂ ਵੱਡੀਆਂ’ ਵਾਲੀ ਗੱਲ ਅੱਜ ਸੱਚ ਸਾਬਤ ਹੋਈ ਹੈ ਕਿਉਂਕਿ ਇਨ੍ਹਾਂ ਸਾਰੇ ਭਲਵਾਨਾਂ ਨੇ ਰਲ ਕੇ ਚੰਡੀਗੜ੍ਹ ਦੇ ਸਿਆਸੀ ਮੈਦਾਨ ਵਿੱਚ ਵੱਡੀ ਜਿੱਤ ਦਰਜ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਸੰਜੀਵ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੇ ਕਿਹਾ ਕਿ ਹੁਣ ਹਲਕੇ ਵਿੱਚ ਮਿਹਨਤੀ ਸਾਥੀਆਂ ਦੀ ਹੀ ਪੂਰੀ ਚੜ੍ਹਤ ਰਹੇਗੀ ਅਤੇ ਬਾਕੀ ਸਭ ਵਿਰੋਧੀ ਥੱਲੇ ਲੱਗ ਜਾਣਗੇ। ਉਨ੍ਹਾਂ ਸਮੁੱਚੀ ਟੀਮ ਨੂੰ ਇਸੇ ਤਰ੍ਹਾਂ ਮੈਦਾਨ ਵਿੱਚ ਡਟੇ ਰਹਿਣ ਦੀ ਅਪੀਲ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਨਵੀਂ ਪਾਰੀ ਵਿੱਚ ਸਭ ਨੂੰ ਵੱਡੀ ਸਫ਼ਲਤਾ ਮਿਲੇ। ਚੇਚੀ ਨੇ ਬੜੇ ਦਬੰਗ ਅਤੇ ਸਪੱਸ਼ਟ ਲਹਿਜ਼ੇ ਵਿੱਚ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਜ਼ਿਆਦਾ ਮਜ਼ਬੂਤ ਕਰਨਾ ਹੀ ਹੁਣ ਸਾਡਾ ਸਭ ਤੋਂ ਖ਼ਾਸ ਅਤੇ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਗੂ ਅਤੇ ਵਰਕਰ ਆਪਸੀ ਤਾਲਮੇਲ ਨਾਲ ਰਲ-ਮਿਲ ਕੇ ਚੱਲਣਗੇ ਅਤੇ ਹਲਕੇ ਅੰਦਰ ‘ਠੋਕ-ਵਜਾ ਕੇ’ ਅਜਿਹੇ ਹੋਰ ਵੱਡੇ ਪ੍ਰੋਗਰਾਮ ਅਤੇ ਜੁਆਇਨਿੰਗਾਂ ਕਰਵਾਈਆਂ ਜਾਣਗੀਆਂ, ਜੋ ਵਿਰੋਧੀ ਪਾਰਟੀਆਂ ਦੇ ਸਿਆਸੀ ਸਮੀਕਰਨ ਬਦਲ ਕੇ ਰੱਖ ਦੇਣਗੇ। ਇਸ ਵੱਡੇ ਸਿਆਸੀ ਧਮਾਕੇ ਅਤੇ ਨਵੀਂ ਜੁਆਇਨਿੰਗ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਦੇ ਖੇਮੇ ਵਿੱਚ ਭਾਰੀ ਉਤਸ਼ਾਹ ਅਤੇ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਹਲਕੇ ਦੀ ਰਾਜਨੀਤੀ ਵਿੱਚ ਵੀ ਇੱਕ ਨਵੀਂ ਚਰਚਾ ਛਿੜ ਗਈ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *